ਹਰਿਆਣਾ ਸਰਕਾਰ ਦਾ ਫੈਸਲਾ, 30 ਨਵੰਬਰ ਤੱਕ ਬੰਦ ਰਹਿਣਗੇ ਸਕੂਲ
Friday, Nov 20, 2020 - 04:33 PM (IST)
ਹਰਿਆਣਾ- ਹਰਿਆਣਾ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਲਗਾਤਾਰ ਕੋਰੋਨਾ ਪਾਜ਼ੇਟਿਵ ਮਿਲਣ ਤੋਂ ਬਾਅਦ ਸਰਕਾਰ ਨੇ 30 ਨਵੰਬਰ ਤੱਕ ਸੂਬੇ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਸੂਬੇ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਿੱਖਇਆ ਬੋਰਡ ਨੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ 2 ਹਫ਼ਤੇ ਬੰਦ ਰੱਖਣ ਦਾ ਫੈਸਲਾ ਲਿਆ ਹੈ। 30 ਨਵੰਬਰ ਤੱਕ ਸਕੂਲਾਂ 'ਚ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਦੇ ਆਉਣ 'ਤੇ ਵੀ ਮਨਾਹੀ ਰਹੇਗੀ। ਇਸ ਦੌਰਾਨ ਸਾਰੇ ਸਕੂਲ ਨੂੰ ਚੰਗੀ ਤਰ੍ਹਾਂ ਸੈਨੀਟਾਈਜ਼ ਕੀਤਾ ਜਾਵੇਗਾ। ਫੈਸਲੇ ਦਾ ਉਲੰਘਣ ਹੋਣ 'ਤੇ ਸਕੂਲ ਮੁਖੀ ਜ਼ਿੰਮੇਵਾਰ ਹੋਣਗੇ।
ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਪਹਿਲੀ ਦੀ ਤੁਲਨਾ 'ਚ ਵੱਧ ਖਤਰਨਾਕ ਸਾਬਿਤ ਹੋ ਰਹੀ ਹੈ। ਹਿਸਾਰ ਅਤੇ ਰੋਹਤਕ ਮੰਡਲ ਦੇ 5 ਜ਼ਿਲ੍ਹਿਆਂ 'ਚ 47 ਬੱਚਿਆਂ ਅਤੇ 11 ਅਧਿਆਪਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਕੋਰੋਨਾ ਦੇ ਵੱਧਦੇ ਇਨਫੈਕਸ਼ਨ ਨੇ ਮਾਤਾ-ਪਿਤਾ ਦੀ ਚਿੰਤਾ ਵਧਾ ਦਿੱਤੀ ਹੈ। ਜੀਂਦ ਜ਼ਿਲ੍ਹੇ 'ਚ ਵੀਰਵਾਰ ਨੂੰ ਸਭ ਤੋਂ ਵੱਧ 20 ਵਿਦਿਆਰਥੀ ਅਤੇ 2 ਟੀਚਰ ਪੀੜਤ ਮਿਲੇ। ਉੱਥੇ ਹੀ ਰੋਹਤਕ 'ਚ 10 ਵਿਦਿਆਰਥੀ ਅਤੇ ਚਾਰ ਅਧਿਆਪਕ ਵੀ ਕੋਰੋਨਾ ਪਾਜ਼ੇਟਿਵ ਮਿਲੇ ਸਨ। ਦੂਜੇ ਪਾਸੇ ਹਿਸਾਬ ਜ਼ਿਲ੍ਹੇ 'ਚ 8 ਬੱਚੇ ਅਤੇ 5 ਅਧਿਆਪਕ ਕੋਰੋਨਾ ਦੀ ਲਪੇਟ 'ਚ ਆਏ। ਕਈ ਉਪਾਵਾਂ ਦੇ ਬਾਵਜੂਦ ਜ਼ਿਲ੍ਹੇ 'ਚ ਬੀਤੇ ਤਿੰਨ ਦਿਨਾਂ 'ਚ 35 ਵਿਦਿਆਰਥੀ ਅਤੇ 21 ਅਧਿਆਪਕ ਪੀੜਤ ਹੋ ਚੁਕੇ ਹਨ।