ਵਧਦੇ ਪ੍ਰਦੂਸ਼ਣ ’ਤੇ ਹਰਿਆਣਾ ਸਰਕਾਰ ਸਖ਼ਤ, 4 ਜ਼ਿਲ੍ਹਿਆਂ ’ਚ ਬੰਦ ਕੀਤੇ ਸਕੂਲ

Monday, Nov 15, 2021 - 11:12 AM (IST)

ਹਰਿਆਣਾ- ਹਰਿਆਣਾ ਸਰਕਾਰ ਨੇ ਦਿੱਲੀ-ਐੱਨ.ਸੀ.ਆਰ. ’ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਅਹਿਮ ਫ਼ੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ ਦਿੱਲੀ ਦੇ ਨਾਲ ਲੱਗਣ ਵਾਲੇ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਫਰੀਦਾਬਾਦ, ਗੁਰੂਗ੍ਰਾਮ, ਝੱਜਰ ਅਤੇ ਸੋਨੀਪਤ ’ਚ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ 4 ਜ਼ਿਲ੍ਹਿਆਂ ’ਚ ਹਰ ਤਰ੍ਹਾਂ ਦੇ ਨਿਰਮਾਣ ਕੰਮਾਂ ’ਤੇ ਵੀ ਰੋਕ ਲਗਾ ਦਿੱਤੀ ਹੈ। ਇਨ੍ਹਾਂ ਆਦੇਸ਼ਾਂ ਦੇ ਨਾਲ ਕੁੱਲ 8 ਆਦੇਸ਼ ਸਰਕਾਰ ਨੇ ਹਵਾ ਪ੍ਰਦੂਸ਼ਣ ’ਤੇ ਰੋਕ ਅਤੇ ਉਸ ਤੋਂ ਬਚਾਅ ਲਈ ਜਾਰੀ ਕੀਤੇ ਹਨ।

PunjabKesari

ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਵੀ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਸੰਕਟ ਨਾਲ ਨਜਿੱਠਣ ਲਈ ਸ਼ਨੀਵਾਰ ਨੂੰ ਇਕ ਹਫ਼ਤੇ ਤੱਕ ਸਕੂਲ ਬੰਦ ਕਰਨ, ਨਿਰਮਾਣ ਗਤੀਵਿਧੀਆਂ ’ਤੇ ਰੋਕ, ਸਰਕਾਰੀ ਦਫ਼ਤਰਾਂ ’ਚ ਕਰਮੀਆਂ ਦੇ ਘਰੋਂ ਕੰਮ ਕਰਨ ਸਮੇਤ ਕਈ ਐਮਰਜੈਂਸੀ ਕਦਮਾਂ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਸਕੂਲ ਇਕ ਹਫ਼ਤੇ ਲਈ ਕੀਤੇ ਬੰਦ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News