ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ''ਚ ਆਈ 29 ਫ਼ੀਸਦੀ ਦੀ ਕਮੀ : ਹਰਿਆਣਾ ਸਰਕਾਰ
Tuesday, Oct 29, 2024 - 10:39 AM (IST)
ਹਰਿਆਣਾ (ਭਾਸ਼ਾ)- ਹਰਿਆਣਾ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਚੁੱਕੇ ਗਏ ਮਹੱਤਵਪੂਰਨ ਕਦਮਾਂ ਕਾਰਨ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਪਿਛਲੇ ਸਾਲ ਦੀ ਇਸੇ ਮਿਆਦ ਦੀ ਤੁਲਨਾ 'ਚ 29 ਫੀਸਦੀ ਦੀ ਕਮੀ ਆਈ ਹੈ। ਅਧਿਕਾਰਤ ਬਿਆਨ ਅਨੁਸਾਰ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਇਕ ਰਾਜ ਵਿਸ਼ੇਸ਼ ਯੋਜਨਾ ਲਾਗੂ ਕੀਤੀ ਗਈ ਹੈ।
ਬਿਆਨ ਅਨੁਸਾਰ ਇਹ ਪਹਿਲ ਪੰਚਾਇਤਾਂ ਲਈ ਪਰਾਲੀ ਸਾੜਨ ਦੇ ਜ਼ੀਰੋ ਮਾਮਲਿਆਂ ਦਾ ਟੀਚਾ ਤੈਅ ਕਰਦੇ ਹੋਏ ਫਸਲ ਦੀ ਰਹਿੰਦ ਖੂੰਹਦ ਪ੍ਰਬੰਧਨ ਲਈ ਕਿਸਾਨਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਦੀ ਹੈ। ਸਰਕਾਰ ਨੇ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ, ਇਸ ਸਾਲ ਪਰਾਲੀ ਸਾੜਨ ਦੀਆਂ 713 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੀ ਤੁਲਨਾ 'ਚ 29 ਫੀਸਦੀ ਦੀ ਕਮੀ ਨੂੰ ਦਰਸਾਉਂਦਾ ਹੈ। ਹਾਲਾਂਕਿ ਬਿਆਨ 'ਚ ਕਿਹਾ ਗਿਆ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ 'ਚ ਕਿਹਾ ਗਿਆ ਕਿ ਪਰਾਲੀ ਸਾੜਨ ਦੇ ਦੋਸ਼ 'ਚ 192 ਕਿਸਾਨਾਂ ਖ਼ਿਲਾਫ਼ ਮਾਮਲੇ ਵੀ ਦਰਜ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8