ਆਂਗਣਵਾੜੀ ਵਰਕਰਾਂ ਨੂੰ ਹਰਿਆਣਾ ਸਰਕਾਰ ਨੇ ਦਿੱਤਾ ਵੱਡਾ ਤੋਹਫਾ

Thursday, Jul 11, 2019 - 06:05 PM (IST)

ਆਂਗਣਵਾੜੀ ਵਰਕਰਾਂ ਨੂੰ ਹਰਿਆਣਾ ਸਰਕਾਰ ਨੇ ਦਿੱਤਾ ਵੱਡਾ ਤੋਹਫਾ

ਚੰਡੀਗੜ੍ਹ—ਹਰਿਆਣਾ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਉਨ੍ਹਾਂ ਦੇ ਹੈਲਪਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਦੇ ਹੋਏ ਫੈਸਲਾ ਕੀਤਾ ਹੈ ਕਿ ਹੁਣ ਉਨ੍ਹਾਂ ਨੂੰ ਸਰਕਾਰੀ ਬੈਠਕਾਂ 'ਚ ਸ਼ਾਮਲ ਹੋਣ ਲਈ ਇਕ ਤੋਂ ਜ਼ਿਆਦਾ ਵਾਰ ਹਰ ਮਹੀਨੇ ਯਾਤਰਾ ਅਤੇ ਰੋਜ਼ਾਨਾ ਭੱਤਾ ਮਿਲੇਗਾ। ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਆਦੇਸ਼ 'ਤੇ ਲਏ ਗਏ ਇਸ ਫੈਸਲੇ ਤੋਂ ਆਂਗਣਵਾੜੀ ਵਰਕਰਾਂ ਨੂੰ ਹਰ ਸਾਲ 14 ਕਰੋੜ ਰੁਪਏ ਦਾ ਲਾਭ ਮਿਲੇਗਾ।

ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਦੱਸਿਆ ਹੈ ਕਿ ਹਰਿਆਣਾ ਦੇ ਪਿੰਡ ਅਤੇ ਸ਼ਹਿਰੀ ਖੇਤਰਾਂ 'ਚ ਆਂਗਣਵਾੜੀ ਵਰਕਰਾਂ ਅਤੇ ਉਨ੍ਹਾਂ ਦੇ ਹੈਲਪਰਾਂ ਨੂੰ ਸੂਬਾ ਸਰਕਾਰ ਵੱਲੋਂ ਕਈ ਯੋਜਨਾਵਾਂ ਜਿਵੇਂ 'ਆਪਣੀ ਬੇਟੀ ਸਾਡੀ ਬੇਟੀ, ਬੇਟੀ ਬਚਾਓ ਬੇਟੀ ਪੜਾਓ, ਪ੍ਰਧਾਨ ਮੰਤਰੀ ਮਾਤਾ ਵੰਦਨਾ ਯੋਜਨਾ, ਸਬਲਾ ਯੋਜਨਾ, ਬਾਲ ਸੁਰੱਖਿਆ ਸਰਵੇ, ਬਾਲ ਵਿਆਹ ਰੋਕ ਪ੍ਰੋਗਰਾਮ' ਆਦਿ ਨਾਲ ਸੰਬੰਧਿਤ ਕੰਮ ਨੂੰ ਵੀ ਵੰਡਿਆ ਗਿਆ। ਇਨ੍ਹਾਂ ਪ੍ਰੋਗਰਾਮਾਂ ਦੇ ਚੱਲਦਿਆਂ ਇਨ੍ਹਾਂ ਨੂੰ ਸਰਕਲ, ਬਲਾਕ ਅਤੇ ਜ਼ਿਲਾ ਪੱਧਰ 'ਤੇ ਹੋਣ ਵਾਲੀਆਂ ਬੈਠਕਾਂ 'ਚ ਸ਼ਾਮਲ ਹੋਣਾ ਪੈਂਦਾ ਹੈ। ਹੁਣ ਤੱਕ ਇਨ੍ਹਾਂ ਨੂੰ ਸਿਰਫ ਇੱਕ ਵਾਰ ਹੀ ਟੀ.ਏ. ਅਤੇ ਡੀ. ਏ. ਦਿੱਤਾ ਗਿਆ ਹੈ। 

ਵਿੱਤ ਮੰਤਰੀ ਨੇ ਦੱਸਿਆ ਹੈ ਕਿ ਹੁਣ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਆਂਗਣਵਾੜੀ ਹੈਲਪਰਾਂ ਨੂੰ ਜ਼ਿਲਾ ਪੱਧਰ 'ਤੇ ਬੈਠਕਾਂ 'ਚ ਸ਼ਾਮਲ ਹੋਣ ਲਈ ਸਾਲ 'ਚ ਇੱਕ ਵਾਰ ਅਤੇ ਬਲਾਕ ਪੱਧਰ ਦੀ ਬੈਠਕ 'ਚ ਸ਼ਾਮਲ ਹੋਣ ਲਈ ਹਰ ਮਹੀਨੇ ਇੱਕ ਦਿਨ ਦਾ ਟੀ. ਏ ਅਤੇ ਡੀ ਏ ਮਿਲੇਗਾ। ਇਸ ਦੇ ਨਾਲ ਹੀ ਆਂਗਣਵਾੜੀ ਹੈਲਪਰਾਂ ਨੂੰ ਸਾਲ 'ਚ 3 ਦਿਨ ਦਾ ਟੀ. ਏ ਅਤੇ ਡੀ. ਏ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਹਰਿਆਣਾ ਦੇ ਪੇਂਡੂ ਖੇਤਰਾਂ 'ਚ 25,962 ਆਂਗਣਵਾੜੀ ਵਰਕਰ ਅਤੇ 25,450 ਹੈਲਪਰ ਹਨ। ਇਸ ਤੋਂ ਇਲਾਵਾ ਸਹਿਰੀ ਖੇਤਰ 'ਚ ਵੀ 25,962 ਆਂਗੜਵਾੜੀ ਵਰਕਰ ਅਤੇ 25,450 ਹੈਲਪਰ ਹਨ। ਨਵੇਂ ਨਿਯਮਾਂ ਤਹਿਤ ਟੀ.ਏ. ਅਤੇ ਡੀ. ਏ. ਦੇਣ ਨਾਲ ਸਰਕਾਰ ਨੂੰ ਹਰ ਸਾਲ ਲਗਭਗ 14 ਕਰੋੜ ਰੁਪਏ ਦਾ ਵਾਧੂ ਬੋਝ ਝੱਲਣਾ ਪਵੇਗਾ।


author

Iqbalkaur

Content Editor

Related News