ਸਰਕਾਰ ਦਾ ਵੱਡਾ ਐਲਾਨ : ਜੰਗ ਦੌਰਾਨ ਮਾਰੇ ਫ਼ੌਜੀਆਂ ਦੇ ਵਾਰਸਾਂ ਨੂੰ ਮਿਲਣਗੇ ਇਕ-ਇਕ ਕਰੋੜ
Tuesday, May 13, 2025 - 02:58 PM (IST)

ਚੰਡੀਗੜ੍ਹ- ਹਰਿਆਣਾ ਸਰਕਾਰ ਵਲੋਂ ਯੁੱਧ ਦੌਰਾਨ ਅਤੇ ਆਈਈਡੀ ਧਮਾਕਿਆਂ 'ਚ ਮਾਰੇ ਗਏ ਰੱਖਿਆ ਕਰਮੀਆਂ ਅਤੇ ਕੇਂਦਰੀ ਨੀਮ ਫ਼ੌਜੀ ਫ਼ੋਰਸਾਂ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸੈਨਿਕ ਅਤੇ ਨੀਮ ਫ਼ੌਜੀ ਕਲਿਆਣ ਮੰਤਰੀ ਰਾਵ ਨਰਬੀਰ ਸਿੰਘ ਨੇ ਮੰਗਲਵਾਰ ਨੂੰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਫ਼ੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਲਿਆਣ ਲਈ ਪ੍ਰਦੇਸ਼ ਸਰਕਾਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸਾਲ 2016 'ਚ ਵੱਖ ਤੋਂ ਫ਼ੌਜੀ ਅਤੇ ਨੀਮ ਫੌਜੀ ਕਲਿਆਣ ਵਿਭਾਗ ਦਾ ਗਠਨ ਕੀਤਾ ਗਿਆ ਹੈ। ਇਸ ਵਿਭਾਗ 'ਚ ਤਾਇਨਾਤ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ ਰੱਖਿਆ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ 58 ਸਾਲ ਤੋਂ ਵਧਾ ਕੇ 60 ਸਾਲ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਸਾਲ ਅਕਤੂਬਰ 2014 ਦੇ ਬਾਅਦ ਤੋਂ ਹੁਣ ਤੱਕ 410 ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8