ਹਰਿਆਣਾ ਸਰਕਾਰ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਦੇਵੇਗੀ ਨੌਕਰੀ! CM ਸੈਣੀ ਦਾ ਸਦਨ ''ਚ ਵੱਡਾ ਐਲਾਨ
Monday, Aug 25, 2025 - 07:23 PM (IST)

ਚੰਡੀਗੜ੍ਹ: ਹਰਿਆਣਾ ਸਰਕਾਰ ਹੁਣ ਸਿੱਖ ਦੰਗਿਆਂ ਦੇ ਪੀੜਤਾਂ ਨੂੰ ਨੌਕਰੀਆਂ ਦੇਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿੱਚ ਇਹ ਐਲਾਨ ਕੀਤਾ ਹੈ। ਸੀਐੱਮ ਸੈਣੀ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਹਰਿਆਣਾ ਸਰਕਾਰ ਵਿੱਚ ਢੁਕਵੀਂ ਨੌਕਰੀਆਂ ਮਿਲਣਗੀਆਂ। ਤੁਹਾਨੂੰ ਦੱਸ ਦੇਈਏ ਕਿ ਸਿੱਖ ਵਿਰੋਧੀ ਦੰਗਿਆਂ ਦੌਰਾਨ ਹਰਿਆਣਾ ਦੇ 121 ਲੋਕਾਂ ਦੀ ਮੌਤ ਹੋ ਗਈ ਸੀ।
ਸਦਨ ਵਿੱਚ ਵੱਡਾ ਐਲਾਨ ਕਰਦੇ ਹੋਏ ਸੀਐੱਮ ਸੈਣੀ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ 121 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਪਹਿਲ ਦੇ ਆਧਾਰ 'ਤੇ ਹਰਿਆਣਾ ਸਰਕਾਰ 'ਚ ਨੌਕਰੀਆਂ ਦਿੱਤੀਆਂ ਜਾਣਗੀਆਂ। ਸਿੱਖ ਵਿਰੋਧੀ ਦੰਗਿਆਂ 'ਚ 20 ਗੁਰਦੁਆਰੇ, 221 ਘਰ, 154 ਦੁਕਾਨਾਂ, 57 ਫੈਕਟਰੀਆਂ, 3 ਰੇਲਵੇ ਕੋਚ ਅਤੇ 85 ਵਾਹਨ ਸਾੜ ਦਿੱਤੇ ਗਏ ਸਨ।
ਸੀਐੱਮ ਸੈਣੀ ਨੇ ਕਿਹਾ ਕਿ ਮੈਂ ਪੀੜਤ ਪਰਿਵਾਰਾਂ ਨੂੰ ਆਪਸੀ ਸਹਿਮਤੀ ਨਾਲ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਰਾਹੀਂ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਨੂੰ ਭੇਜਣ ਦੀ ਬੇਨਤੀ ਕਰਦਾ ਹਾਂ। ਇਸ ਸਬੰਧੀ ਹਦਾਇਤਾਂ ਸਰਕਾਰ ਵੱਲੋਂ ਜਲਦੀ ਹੀ ਪੱਤਰ ਰਾਹੀਂ ਜਾਰੀ ਕੀਤੀਆਂ ਜਾਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e