ਹਰਿਆਣਾ ਦੇ ਰਾਜਪਾਲ ਹੋਏ ਕੋਰੋਨਾ ਪਾਜ਼ੇਟਿਵ, ਖੱਟੜ ਨੇ ਟਵੀਟ ਕਰ ਕੀਤੀ ਜਲਦ ਠੀਕ ਹੋਣ ਦੀ ਕਾਮਨਾ

Monday, Nov 16, 2020 - 05:22 PM (IST)

ਹਰਿਆਣਾ ਦੇ ਰਾਜਪਾਲ ਹੋਏ ਕੋਰੋਨਾ ਪਾਜ਼ੇਟਿਵ, ਖੱਟੜ ਨੇ ਟਵੀਟ ਕਰ ਕੀਤੀ ਜਲਦ ਠੀਕ ਹੋਣ ਦੀ ਕਾਮਨਾ

ਹਰਿਆਣਾ- ਹਰਿਆਣਾ ਦੇ ਰਾਜਪਾਲ ਸਤਿਆਦੇਵ ਨਾਰਾਇਣ ਆਰੀਆ ਸੋਮਵਾਰ ਨੂੰ ਕੋਵਿਡ-19 ਨਾਲ ਪੀੜਤ ਪਾਏ ਗਏ ਅਤੇ ਉਨ੍ਹਾਂ ਨੂੰ ਪੰਜਾਬ 'ਚ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ 81 ਸਾਲਾ ਰਾਜਪਾਲ ਆਈ.ਸੀ.ਆਈ. 'ਚ ਦਾਖ਼ਲ ਹਨ।

ਇਹ ਵੀ ਪੜ੍ਹੋ : ਸ਼ਰਮਨਾਕ : 6 ਸਾਲਾ ਭੈਣ ਨਾਲ ਜਬਰ ਜ਼ਿਨਾਹ, ਲਾਸ਼ ਦੇ ਟੁਕੜੇ ਕਰ ਖੇਤ ਅਤੇ ਨਦੀ 'ਚ ਸੁੱਟੇ

ਹਸਪਤਾਲ ਦੇ ਅਧਿਕਾਰੀ ਨੇ ਕਿਹਾ,''ਉਨ੍ਹਾਂ ਦੀ ਹਾਲਤ ਸਥਿਰ ਹੈ।'' ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਕ ਟਵੀਟ 'ਚ ਰਾਜਪਾਲ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਖੱਟੜ, ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਰਾਜ ਦੇ ਕੁਝ ਮੰਤਰੀ , ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੀ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਸਨ ਅਤੇ ਬਾਅਦ 'ਚ ਠੀਕ ਹੋ ਗਏ।

PunjabKesari

ਇਹ ਵੀ ਪੜ੍ਹੋ : 20 ਸਾਲ ਦੀ ਉਮਰ 'ਚ ਦੇਸ਼ ਲਈ ਕੁਰਬਾਨ ਹੋਇਆ 'ਰਿਸ਼ੀਕੇਸ਼', ਅੰਤਿਮ ਸੰਸਕਾਰ ਸਮੇਂ ਹਰ ਅੱਖ ਹੋਈ ਨਮ


author

DIsha

Content Editor

Related News