ਹਰਿਆਣਾ ''ਚ ਦਿਵਯਾਂਗਾਂ ਨੂੰ ਵੀ ਮਿਲੇਗਾ ''ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ'' ਦਾ ਲਾਭ
Saturday, Jun 20, 2020 - 06:26 PM (IST)
ਹਰਿਆਣਾ (ਭਾਸ਼ਾ)— ਹਰਿਆਣਾ ਸਰਕਾਰ ਨੇ ਦਿਵਯਾਂਗਾਂ ਨੂੰ ਵੀ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਤਹਿਤ ਵਿਆਹੁਤਾ ਜੋੜੇ- ਪਤੀ ਅਤੇ ਪਤਨੀ ਦੋਹਾਂ ਦੇ ਦਿਵਯਾਂਗ ਹੋਣ 'ਤੇ ਉਨ੍ਹਾਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਹਰਿਆਣਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਲਿਆਣ ਮੰਤਰੀ ਬਨਵਾਰੀ ਲਾਲ ਨੇ ਕਿਹਾ ਕਿ ਜੋੜੇ ਵਿਚ ਕੋਈ ਵੀ ਦਿਵਯਾਂਗ ਹੈ ਤਾਂ 31 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਯੋਜਨਾ ਦਾ ਲਾਭ ਲੈਣ ਲਈ ਯੋਗਤਾ ਤੈਅ ਕੀਤੀ ਗਈ ਹੈ, ਜਿਸ ਦੇ ਤਹਿਤ ਪਤੀ-ਪਤਨੀ ਨੂੰ ਭਾਰਤੀ ਨਾਗਰਿਕਾ ਹੋਣਾ ਜ਼ਰੂਰੀ ਹੈ।
ਸਰਕਾਰੀ ਬਿਆਨ ਵਿਚ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੋਜਨਾ ਦਾ ਲਾਭ ਹਰਿਆਣਾ ਦੇ ਹੀ ਦਿਵਯਾਂਗਾਂ ਨੂੰ ਦਿੱਤਾ ਜਾਵੇਗਾ। ਲਾਲ ਨੇ ਕਿਹਾ ਕਿ ਲਾਭਪਾਤਰੀ ਵਿਆਹ ਦੇ ਇਕ ਸਾਲ ਦੇ ਅੰਦਰ-ਅੰਦਰ ਇਸ ਰਾਸ਼ੀ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਆਹ ਉੱਚਿਤ ਅਥਾਰਟੀ ਸਾਹਮਣੇ ਰਜਿਸਟਰਡ ਹੋਣਾ ਚਾਹੀਦਾ ਹੈ। ਯੋਜਨਾ ਲਈ 40 ਫੀਸਦੀ ਜਾਂ ਇਸ ਤੋਂ ਵੱਧ ਦਿਵਯਾਂਗਤਾ ਹੋਣੀ ਚਾਹੀਦੀ ਹੈ। ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਯੋਜਨਾ ਤਹਿਤ ਗਰੀਬ ਅਤੇ ਸਮਾਜ ਦੇ ਕਮਜ਼ੋਰ ਸ਼੍ਰੇਣੀਆਂ ਦੀਆਂ ਕੁੜੀਆਂ ਨੂੰ ਵਿਆਹ ਦੇ ਸਮੇਂ ਆਰਥਿਕ ਮਦਦ ਦਿੱਤੀ ਜਾਂਦੀ ਸੀ।