ਲਾਕਡਾਊਨ: ਹਰਿਆਣਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਸਿਰਫ ਟਿਊਸ਼ਨ ਫੀਸ ਲੈਣ ਦਾ ਦਿੱਤਾ ਨਿਰਦੇਸ਼

04/25/2020 1:07:45 PM

ਚੰਡੀਗੜ੍ਹ-ਕੋਰੋਨਾਵਾਇਰਸ ਨੂੰ ਕੰਟਰੋਲ ਕਰਨ ਲਈ ਲਾਏ ਗਏ ਦੇਸ਼ ਭਰ 'ਚ ਲਾਕਡਾਊਨ ਲਾਗੂ ਹੈ। ਇਸ ਦੌਰਾਨ ਹਰਿਆਣਾ ਸਰਕਾਰ ਨੇ ਐਲਾਨ ਕਰਦੇ ਹੋਏ ਪ੍ਰਾਈਵੇਟ ਸਕੂਲਾਂ ਨੂੰ ਸਿਰਫ ਪ੍ਰਤੀ ਮਹੀਨੇ ਟਿਊਸ਼ਨ ਫੀਸ ਲੈਣ ਦਾ ਨਿਰਦੇਸ਼ ਦਿੱਤਾ ਹੈ। ਸਰਕਾਰ ਨੇ ਸਪੱਸ਼ਟ ਰੂਪ 'ਚ ਕਿਹਾ ਹੈ ਕਿ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ ਤੋਂ ਇਲਾਵਾ ਹੋਰ ਕਿਸੇ ਵੀ ਪ੍ਰਕਾਰ ਦੀ ਕੋਈ ਫੀਸ ਨਹੀਂ ਲੈ ਸਕਦੇ ਹਨ।

ਸਕੂਲ ਪ੍ਰਸ਼ਾਸਨ ਬਿਲਡਿੰਗ ਐਂਡ ਮੇਂਟਨੈਂਸ, ਦਾਖਲਾ ਫੀਸ, ਕੰਪਿਊਟਰ ਫੀਸ ਸਮੇਤ ਕਈ ਹੋਰ ਤਰ੍ਹਾਂ ਦੀਆਂ ਫੀਸ ਦੀ ਮੰਗ ਨਹੀਂ ਕਰ ਸਕਦੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਇਨ੍ਹਾਂ ਨਿਰਦੇਸ਼ਾਂ ਦਾ ਉਲੰਘਣ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕੋਰੋਨਾਵਾਇਰਸ ਦੇ ਸੰਕਟ ਦੌਰਾਨ, ਸੂਬੇ ਦੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਜ਼ਿਲਾ ਐਲੀਮੈਂਟਰੀ ਸਿੱਖਿਆ ਅਧਿਕਾਰੀਆਂ ਨੂੰ ਸਕੂਲ ਸਿੱਖਿਆ ਵਿਭਾਗ ਦੁਆਰਾ ਨਿਰਦੇਸ਼ਾਂ ਦਾ ਸਖਤਾਈ ਨਾਲ ਪਾਲਣ ਕਰਨਾ ਚਾਹੀਦਾ ਹੈ। 

ਬੁਲਾਰੇ ਨੇ ਕਿਹਾ ਹੈ ਕਿ ਨਿਰਦੇਸ਼ਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਨੂੰ ਮਹੀਨਾਵਰ ਟਿਊਸ਼ਨ ਫੀਸ ਨਾ ਵਧਾਉਣ ਅਤੇ ਲਾਕਡਾਊਨ ਦੌਰਾਨ ਵਿਦਿਆਰਥੀਆਂ ਤੋਂ ਟ੍ਰਾਂਸਪੋਰੇਟੇਸ਼ਨ ਫੀਸ ਨਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਕੂਲ ਯੂਨੀਫਾਰਮ, ਪਾਠ ਪੁਸਤਕਾਂ, ਵਰਕਬੁੱਕ, ਪ੍ਰੈਕਟਿਸ ਬੁੱਕ, ਪ੍ਰੈਕਟੀਕਲ ਫਾਇਲਾਂ ਦੀ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਜਾਣਾ ਚਾਹੀਦਾ। ਇਸ ਤੋਂ ਇਲਾਵਾ ਕੋਈ ਵੀ ਪ੍ਰਾਈਵੇਟ ਸਕੂਲ ਮਹੀਨਾਵਰ ਫੀਸ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਵਾਧਾ ਨਹੀਂ ਕਰੇਗਾ। ਬੁਲਾਰੇ ਨੇ ਇਹ ਵੀ ਅੱਗੇ ਕਿਹਾ ਹੈ ਕਿ ਫੀਸ ਦਾ ਭੁਗਤਾਨ ਨਾ ਕਰਨ ਕਾਰਨ, ਪ੍ਰਾਈਵੇਟ ਸਕੂਲ ਨਾ ਤਾਂ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਤੋਂ ਬਾਹਰ ਕੱਢਣਗੇ ਅਤੇ ਨਾਲ ਹੀ ਆਨਲਾਈਨ ਸਿੱਖਿਆ ਦੇਣ ਤੋਂ ਇਨਕਾਰ ਕਰਨਗੇ। 


Iqbalkaur

Content Editor

Related News