ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਹਰਿਆਣਾ ਸਰਕਾਰ ਦਾ ਸਖ਼ਤ ਫੈਸਲਾ, ਅੰਬਾਲਾ ''ਚ ਧਾਰਾ 144 ਕੀਤੀ ਲਾਗੂ
Friday, Feb 09, 2024 - 11:27 PM (IST)

ਨੈਸ਼ਨਲ ਡੈਸਕ- ਕਿਸਾਨ ਸੰਗਠਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਹਰਿਆਣਾ ਸਰਕਾਰ ਨੇ ਹਾਲਾਤ ਕਾਬੂ 'ਚ ਰੱਖਣ ਲਈ ਸਖ਼ਤ ਰੁਖ਼ ਅਪਣਾ ਲਿਆ ਹੈ ਤੇ ਅੰਬਾਲਾ ਜ਼ਿਲ੍ਹੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰਿਆਣਾ 'ਚ ਪੁਲਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰੀ ਅਰਧ ਸੈਨਿਕ ਬਲ ਦੀਆਂ 50 ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੇ ਕਿਹਾ ਕਿ ਕਿਸਾਨਾਂ ਦੇ ਦਿੱਲੀ ਕੂਚ ਨੂੰ ਧਿਆਨ 'ਚ ਰੱਖਦੇ ਹੋਏ ਸ਼ਾਂਤੀ ਭੰਗ ਕਰਨ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ- ਬੱਸ ਹੇਠਾਂ ਆਉਣ ਕਾਰਨ ਹੋਈ ਸੀ ਔਰਤ ਦੀ ਮੌਤ, ਅਦਾਲਤ ਦਿਵਾਏਗੀ ਪੀੜਤ ਪਰਿਵਾਰ ਨੂੰ 61.40 ਲੱਖ ਰੁਪਏ ਮੁਆਵਜ਼ਾ
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫਸਲਾਂ ਦੇ ਐੱਮ.ਐੱਸ.ਪੀ. ਦੀ ਗਾਰੰਟੀ ਸਣੇ ਹੋਰ ਕਈ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ 2020 'ਚ ਕਾਨੂੰਨ ਰੱਦ ਕਰਵਾਉਣ 'ਚ ਕਿਸਾਨਾਂ ਦੀ ਅਗਵਾਈ ਕਰਨ ਵਾਲਾ ਸੰਗਠਨ 'ਸੰਯੁਕਤ ਕਿਸਾਨ ਮੋਰਚਾ' ਦਿੱਲੀ ਕੂਚ ਦਾ ਹਿੱਸਾ ਨਹੀਂ ਹੈ, ਪਰ ਇਸ ਸੰਗਠਨ ਵੱਲ਼ੋਂ ਪਹਿਲਾਂ ਹੀ 16 ਫਰਵਰੀ ਨੂੰ 'ਬੰਦ' ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਜੇਕਰ ਤੁਹਾਡੇ ਕੋਲ ਵੀ ਹੈ ਇਕ ਤੋਂ ਵੱਧ ਗੈਸ ਕੁਨੈਕਸ਼ਨ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਸ਼ੁਰੂ ਹੋ ਰਹੀ ਹੈ 'Gas KYC'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e