ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ
Wednesday, Dec 21, 2022 - 02:39 PM (IST)
ਕੁਰੂਕਸ਼ੇਤਰ- ਬੁੱਧਵਾਰ ਯਾਨੀ ਕਿ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਮਹੰਤ ਕਰਮਜੀਤ ਸਿੰਘ ਨੂੰ HSGPC ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਓਧਰ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਇਸ ਫ਼ੈਸਲੇ ਤੋਂ ਨਾਰਾਜ਼ਗੀ ਜ਼ਾਹਰ ਕੀਤੀ ਹੈ। ਦਰਅਸਲ ਦਾਦੂਤਵਾਲ ਆਪਣੇ-ਆਪ ਨੂੰ ਇਸ ਪ੍ਰਧਾਨ ਅਹੁਦੇ ਦੌੜ 'ਚ ਸ਼ਾਮਲ ਸਮਝਦੇ ਸਨ ਪਰ ਉਨ੍ਹਾਂ ਨੂੰ ਇਸ ਦੌੜ ਤੋਂ ਦੂਰ ਰੱਖਿਆ ਗਿਆ।
ਇਹ ਵੀ ਪੜ੍ਹੋ- ਜਗਦੀਸ਼ ਝੀਂਡਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਦਿੱਤਾ ਅਸਤੀਫ਼ਾ
ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਅਜਿਹੇ ਵਿਅਕਤੀ ਨੂੰ ਪ੍ਰਧਾਨ ਬਣਾਇਆ ਗਿਆ ਹੈ, ਜਿਸਦਾ ਸਿੱਖੀ ਲਈ ਕੋਈ ਯੋਗਦਾਨ ਨਹੀਂ ਹੈ। ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਕੁਰੂਕਸ਼ੇਤਰ ਮਿੰਨੀ ਸਕੱਤਰੇਤ ਵਿਖੇ ਬੈਠਕ ਹੋਈ, ਇਸ ਬੈਠਕ ਵਿਚ ਮਹੰਤ ਕਰਮਜੀਤ ਸਿੰਘ ਨੂੰ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਹਾਲਾਂਕਿ ਬਲਜੀਤ ਸਿੰਘ ਦਾਦੂਵਾਲ ਨੇ ਇਸ ਬੈਠਕ ਦਾ ਬਾਈਕਾਟ ਕਰ ਦਿੱਤਾ। ਦੱਸ ਦੇਈਏ ਕਿ ਦਾਦੂਤਵਾਲ ਇਸ ਫ਼ੈਸਲੇ ਤੋਂ ਨਾ-ਖ਼ੁਸ਼ ਹਨ। ਦਾਦੂਵਾਲ ਨੇ ਹਾਲ ਹੀ ਵਿਚ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਅਸਤੀਫ਼ਾ
ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧ, ਦੇਖ-ਰੇਖ ਅਤੇ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿਚ ਲੈਣ ਲਈ 38 ਮੈਂਬਰੀ ਐਡਹਾਕ ਕਮੇਟੀ ਦਾ ਗਠਨ ਕੀਤਾ ਹੈ, ਜਿਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸਿੱਖ ਕੌਮ ਵਿਚ ਸਰਕਾਰੀ ਦਖਲਅੰਦਾਜ਼ੀ ਅਤੇ ਸਾਜ਼ਿਸ਼ਾਂ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ।