ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਵੱਡਾ ਬਿਆਨ
Tuesday, Feb 13, 2024 - 07:04 PM (IST)
ਨਵੀਂ ਦਿੱਲੀ/ਹਰਿਆਣਾ - ਦੇਸ਼ ਦੇ ਕਿਸਾਨਾਂ ਵਲੋਂ MSP, ਕਰਜ਼ਾ ਮੁਆਫ਼ੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਦਿੱਲੀ ਵੱਲ ਨੂੰ ਕੂਚ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਸ ਨੇ ਰਾਸ਼ਟਰੀ ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕੇਂਦਰੀ ਮੰਤਰੀ ਕਿਸਾਨਾਂ ਨਾਲ ਗੱਲਬਾਰ ਕਰਕੇ ਉਹਨਾਂ ਨੂੰ ਵਾਪਸ ਜਾਣ ਲਈ ਕਹਿ ਰਹੇ ਹਨ। ਕਿਸਾਨਾਂ ਦੇ ਇਸ ਪ੍ਰਦਰਸ਼ਨ ਦੌਰਾਨ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ
ਉਹਨਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਦਿੱਲੀ ਜਾਣ ਦਾ ਮਕਸਦ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਾ ਹੈ ਤਾਂ ਕੇਂਦਰ ਸਰਕਾਰ ਇੱਥੇ ਆ ਕੇ ਗੱਲ ਕਰ ਰਹੀ ਹੈ। ਕੇਂਦਰ ਸਰਕਾਰ ਦੇ ਮੰਤਰੀਆਂ ਦੀ ਕਿਸਾਨ ਆਗੂਆਂ ਨਾਲ ਦੋ ਵਾਰ ਮੀਟਿੰਗ ਹੋ ਚੁੱਕੀ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਨਾਲ ਹੋਰ ਮੀਟਿੰਗਾਂ ਕਰਨ ਤੋਂ ਇਨਕਾਰ ਨਹੀਂ ਕਰ ਰਹੀ। ਉਹਨਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਅਰਜੁਨ ਮੁੰਡਾ ਹੁਣ ਵੀ ਕਹਿ ਰਹੇ ਹਨ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ
ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਕਰਨ ਤੋਂ ਬਾਅਦ ਸਾਡੀ ਸਮਝ ਤੋਂ ਇਹ ਬਾਹਰ ਹੈ ਕਿ ਕਿਸਾਨ ਆਖਰ ਦਿੱਲੀ ਕਿਉਂ ਜਾਣਾ ਚਾਹੁੰਦੇ ਹਨ? ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਮੰਤਰੀ ਉਹਨਾਂ ਨਾਲ ਇਥੇ ਗੱਲਬਾਤ ਕਰ ਰਹੇ ਹਨ ਫਿਰ ਵੀ ਉਹ ਦਿੱਲੀ ਜਾ ਰਹੇ ਹਨ। ਇਸ ਤੋਂ ਇੰਝ ਲੱਗਦਾ ਹੈ ਕਿ ਉਨ੍ਹਾਂ ਦਾ ਮਨੋਰਥ ਕੁਝ ਹੋਰ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਮੇਰਾ ਕਿਸਾਨਾਂ ਨੂੰ ਇਹ ਕਹਿਣਾ ਹੈ ਕਿ ਕਿਸਾਨ ਦਿੱਲੀ ਮਾਰਚ ਦਾ ਸੱਦਾ ਵਾਪਸ ਲੈ ਲੈਣ। ਹਰਿਆਣਾ ਜਾਂ ਦਿੱਲੀ 'ਤੇ ਹਮਲਾ ਕਰਕੇ ਕਿਸੇ ਮੁੱਦੇ ਦਾ ਕੋਈ ਹੱਲ ਨਹੀਂ ਲੱਭਿਆ ਜਾ ਸਕਦਾ।
ਇਹ ਵੀ ਪੜ੍ਹੋ - ਬਿਨਾਂ ਹੈਲਮੇਟ ਦੇ ਬਾਈਕ ਸਵਾਰ ਰੋਕਣਾ ਪਿਆ ਭਾਰੀ, ਗੁੱਸੇ ’ਚ ਆਏ ਨੇ ਦੰਦੀਆਂ ਵੱਢ ਖਾ ਲਿਆ ਮੁਲਾਜ਼ਮ (ਵੀਡੀਓ)
ਉਹਨਾਂ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ, ਜਦੋਂ ਕੇਂਦਰ ਸਰਕਾਰ ਦਿੱਲੀ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਇਥੇ ਆਈ ਹੈ। ਇਸ ਦੇ ਬਾਵਜੂਦ ਕਿਸਾਨ ਦਿੱਲੀ ਜਾ ਕੇ ਆਪਣੇ ਵਿਚਾਰ ਕਿਸ ਨੂੰ ਦੱਸਣਾ ਚਾਹੁੰਦੇ ਹਨ, ਦੇ ਬਾਰੇ ਨਹੀਂ ਪਤਾ। ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ, ਕਿਉਂਕਿ ਉਹ ਕਿਸੇ ਤਰ੍ਹਾਂ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਣਗੇ। ਕਿਸਾਨਾਂ ਦੇ ਮੋਰਚੇ ਨੂੰ ਰੋਕਣ ਲਈ ਸਾਡੇ ਅਫ਼ਸਰ ਵੱਡੀ ਗਿਣਤੀ 'ਚ ਸਰਹੱਦਾਂ 'ਤੇ ਤਾਇਨਾਤ ਹਨ, ਜਿਹਨਾਂ ਵਲੋਂ ਪੂਰਾ ਕੰਟਰੋਲ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਲੱਭਿਆ ਜਾ ਸਕਦਾ ਹੈ ਅਤੇ ਸਰਕਾਰ ਗੱਲਬਾਤ ਰਾਹੀਂ ਹੱਲ ਕੱਢ ਸਕਦੀ ਹੈ।
ਇਹ ਵੀ ਪੜ੍ਹੋ - ਸਨਕੀ ਪਤੀ ਨੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੀ ਪਤਨੀ, ਬੋਰਵੈੱਲ 'ਚੋਂ ਕਈ ਟੁੱਕੜਿਆਂ ਵਿਚ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8