ਜੀਂਦ: ਟੋਲ ਪਲਾਜ਼ਾ ’ਤੇ ਜਾਰੀ ਧਰਨੇ ’ਚ ਕਿਸਾਨ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ

06/16/2021 4:59:22 PM

ਜੀਂਦ— ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ 6 ਮਹੀਨੇ ਤੋਂ ਵੱਧ ਸਮੇਂ ਤੋਂ ਡਟੇ ਹੋਏ ਹਨ। ਕਈ ਟੋਲ ਪਲਾਜ਼ਿਆਂ ਨੂੰ ਕਿਸਾਨਾਂ ਨੇ ਧਰਨੇ ਲਾ ਕੇ ਬੰਦ ਕਰ ਰੱਖਿਆ ਹੈ। ਇਸ ਦਰਮਿਆਨ ਕਈ ਕਿਸਾਨਾਂ ਨੇ ਮੌਤ ਨੂੰ ਵੀ ਗਲ ਲਾ ਲਿਆ ਹੈ। ਤਾਜ਼ਾ ਮਾਮਲਾ ਹਰਿਆਣਾ ਦੇ ਜੀਂਦ ਖਟਕੜ ਟੋਲ ਪਲਾਜ਼ਾ ਦਾ ਹੈ, ਜਿੱਥੇ ਧਰਨੇ ’ਚ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ ’ਤੇ ਉਚਾਨਾ ਥਾਣਾ ਪੁਲਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

PunjabKesari

ਟੋਲ ’ਤੇ ਮੌਜੂਦ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ ਹੈ, ਜਿਸ ਦੇ ਚੱਲਦੇ ਮਿ੍ਰਤਕ ਸਰਕਾਰ ਦੇ ਇਸ ਰਵੱਈਏ ਤੋਂ ਦੁਖੀ ਸੀ। ਉਚਾਨਾ ਥਾਣਾ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਕਿਸਾਨ ਦੇ ਪਰਿਵਾਰ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਆਗਾਮੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਲੰਬੇ ਸਮੇਂ ਤੋਂ ਖਟਕੜ ਟੋਲ ’ਤੇ ਕਿਸਾਨਾਂ ਦਾ ਧਰਨਾ ਜਾਰੀ ਹੈ।ਜਾਣਕਾਰੀ ਮੁਤਾਬਕ ਪਿੰਡ ਖਟਕੜ ਵਾਸੀ ਪਾਲੇਰਾਮ (55) ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਪਾਲੇਰਾਮ ਕਾਫੀ ਸਮੇਂ ਤੋਂ ਨਹੀਂ ਉਠੇ। ਕਿਸਾਨ ਜਦੋਂ ਮੌਕੇ ’ਤੇ ਪਹੁੰਚੇ ਤਾਂ ਉਹ ਮਿ੍ਰਤਕ ਪਾਏ ਗਏ ਅਤੇ ਉਨ੍ਹਾਂ ਕੋਲ ਜ਼ਹਿਰੀਲੇ ਪਦਾਰਥ ਦੀ ਬੋਤਲ ਪਈ ਸੀ। ਮਿ੍ਰਤਕ ਪਾਲੇਰਾਮ ਅੰਦਲੋਨ ਕਰ ਰਹੇ ਕਿਸਾਨਾਂ ਦੀ ਸੇਵਾ ਵਿਚ ਪਿਛਲੇ 6 ਮਹੀਨੇ ਤੋਂ ਜੁਟੇ ਹੋਏ ਸਨ ਅਤੇ ਉਨ੍ਹਾਂ ਲਈ ਚਾਹ ਬਣਾਉਂਦੇ ਸਨ। 

ਇਹ ਵੀ ਪੜ੍ਹੋ- ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

PunjabKesari

ਕਿਸਾਨ ਆਗੂ ਸਤਬੀਰ ਪਹਿਲਵਾਨ ਨੇ ਕਿਹਾ ਕਿ ਕਿਸਾਨ ਪਾਲੇਮਾਰ ਇਸ ਗੱਲ ਤੋਂ ਨਾਰਾਜ਼ ਸਨ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਲਈ ਕੁਝ ਨਹੀਂ ਕਰ ਰਹੀ ਹੈ। ਇਸ ਨੂੰ ਲੈ ਕੇ ਉਹ ਮਾਨਸਿਕ ਰੂਪ ਤੋਂ ਪਰੇਸ਼ਾਨ ਵੀ ਰਹਿੰਦੇ ਸਨ। ਉਨ੍ਹਾਂ ਨੇ ਦੱਸਿਆ ਕਿ ਕੁਝ ਕਿਸਾਨ ਸੋਮਵਾਰ ਨੂੰ ਦਿੱਲੀ ਦੇ ਧਰਨੇ ’ਚ ਸ਼ਾਮਲ ਹੋਣ ਗਏ ਸਨ। ਜਦੋਂ ਉਨ੍ਹਾਂ ਨੇ ਵਾਪਸ ਆ ਕੇ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਬਾਰੇ ਦੱਸਿਆ ਤਾਂ ਪਾਲੇਰਾਮ ਹੋਰ ਪਰੇਸ਼ਾਨ ਹੋ ਗਏ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਮੰਗਲਵਾਰ ਰਾਤ ਨੂੰ ਇਸੇ ਤਣਾਅ ਦੇ ਚੱਲਦੇ ਉਨ੍ਹਾਂ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ। ਸਤਬੀਰ ਨੇ ਦੱਸਿਆ ਕਿ ਕਿਸਾਨ ਲੱਗਭਗ 7 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਕੁਝ ਨਹੀਂ ਕਰ ਰਹੀ।

ਇਹ ਵੀ ਪੜ੍ਹੋ- ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਗੱਲ ਕਰਣ ਨੂੰ ਤਿਆਰ ਹੈ ਸਰਕਾਰ: ਨਰੇਂਦਰ ਸਿੰਘ ਤੋਮਰ


Tanu

Content Editor

Related News