ਹਰਿਆਣਾ ਦੀਆਂ ਖਾਪ ਪੰਚਾਇਤਾਂ ਦਾ ਵੱਡਾ ਫ਼ੈਸਲਾ, ਦੁਸ਼ਯੰਤ ਚੌਟਾਲਾ ਦਾ ਕਰਨਗੀਆਂ ਸਮਾਜਿਕ ਬਾਇਕਾਟ

Saturday, Dec 05, 2020 - 04:59 PM (IST)

ਹਰਿਆਣਾ ਦੀਆਂ ਖਾਪ ਪੰਚਾਇਤਾਂ ਦਾ ਵੱਡਾ ਫ਼ੈਸਲਾ, ਦੁਸ਼ਯੰਤ ਚੌਟਾਲਾ ਦਾ ਕਰਨਗੀਆਂ ਸਮਾਜਿਕ ਬਾਇਕਾਟ

ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਖ਼ਿਲਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਹਰਿਆਣਾ ਦੀਆਂ ਦਰਜਨਾਂ ਖਾਪ ਪੰਚਾਇਤਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਖਾਪ ਪੰਚਾਇਤਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਹੁੱਕਾ-ਪਾਣੀ ਬੰਦ ਸਮਾਜਿਕ ਬਾਇਕਾਟ ਦੇ ਨਾਲ-ਨਾਲ ਹੁੱਕਾ-ਪਾਣੀ ਬੰਦ ਕਰਨਗੀਆਂ। ਇਸ ਦੇ ਨਾਲ ਹੀ ਭਾਜਪਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਅਤੇ ਖੇਤੀ ਮੰਤਰੀ ਜੇ. ਪੀ. ਦਲਾਲ ਦਾ ਵੀ ਸਮਾਜਿਕ ਬਾਇਕਾਟ ਕਰਨ ਦਾ ਫ਼ੈਸਲਾ ਲਿਆ ਹੈ।

ਪੰਚਾਇਤਾਂ ਨੇ ਆਪਣੀ ਭੜਾਸ ਕੱਢਦੇ ਹੋਏ ਕਿਹਾ ਕਿ ਹੁਣ ਦੁਸ਼ਯੰਤ ਨੂੰ ਸਰਕਾਰ ਛੱਡ ਕੇ ਕਿਸਾਨਾਂ ਨਾਲ ਖੜ੍ਹਾ ਹੋਣਾ ਚਾਹੀਦਾ ਹੈ। ਇਹ ਕਾਨੂੰਨ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਖ਼ਿਲਾਫ਼ ਹਨ। ਕਿਸਾਨਾਂ ਨੂੰ ਕੁਝ ਨਹੀਂ ਮਿਲ ਰਿਹਾ ਹੈ। ਸਰਕਾਰ ਆਪਣਾ ਖਜ਼ਾਨਾ ਭਰਨ ਵਿਚ ਲੱਗੀ ਹੈ। ਭਵਿੱਖ 'ਚ ਆਪਣੀ ਰਾਜਨੀਤੀ ਜ਼ਿੰਦਾ ਰੱਖਣੀ ਹੈ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਜੇਕਰ ਚੌਧਰੀ ਦੇਵੀਲਾਲ ਸਾਹਮਣੇ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੁੰਦੇ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ 'ਚ ਇਕ ਮਿੰਟ ਨਾ ਲਾਉਂਦੇ।

ਜਾਣਕਾਰੀ ਮੁਤਾਬਕ ਹਰਿਆਣਾ ਦੇ ਜੀਂਦ ਵਿਚ ਇਸ ਤੋਂ ਪਹਿਲਾਂ ਖਾਪ ਪੰਚਾਇਤਾਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਸਰਕਾਰ ਸਾਡੀਆਂ ਗੱਲਾਂ ਨਹੀਂ ਮੰਨਦੀ ਤਾਂ ਦਿੱਲੀ ਵਿਚ ਦੁੱਧ, ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਜਾਵੇਗਾ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। 

ਦੱਸਣਯੋਗ ਹੈ ਕਿ ਹਰਿਆਣਾ ਤੋਂ ਦਿੱਲੀ ਜਾਣ ਵਾਲੀ ਸਿੰਘੂ ਸਰਹੱਦ ਅਤੇ ਟਿਕਰੀ ਸਰਹੱਦ ਨੂੰ ਬੰਦ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਵਿਚ ਇੱਥੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹਨ।

ਨੋਟ: ਖਾਪ ਪੰਚਾਇਤਾਂ ਦੇ ਇਸ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਕਰ ਕੇ ਦਿਓ ਰਾਇ


author

Tanu

Content Editor

Related News