ਹਫ਼ਤੇ ''ਚ 2 ਦਿਨ ਦੁਕਾਨਾਂ ਬੰਦ ਰੱਖਣ ਦਾ ਸਰਕਾਰੀ ਆਦੇਸ਼ ਤੁਗਲਕੀ ਫ਼ਰਮਾਨ : ਕੁਮਾਰੀ ਸੈਲਜਾ

08/29/2020 2:27:08 PM

ਹਰਿਆਣਾ- ਹਰਿਆਣਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸੈਲਜਾ ਨੇ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ (ਭਾਜਪਾ)-ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਗਠਜੋੜ ਸਰਕਾਰ ਦੇ ਹਫ਼ਤੇ 'ਚ 2 ਦਿਨ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਨੂੰ ਤੁਗਲਕੀ ਫ਼ਰਮਾਨ ਕਰਾਰ ਦਿੱਤਾ ਹੈ। ਸੈਲਜਾ ਨੇ ਸ਼ਨੀਵਾਰ ਨੂੰ ਇੱਥੇ ਜਾਰੀ ਇਕ ਬਿਆਨ 'ਚ ਕਿਹਾ ਕਿ ਸਰਕਾਰ ਦਾ ਸੋਮਵਾਰ-ਮੰਗਲਵਾਰ ਨੂੰ ਦੁਕਾਨਾਂ ਬੰਦ ਰੱਖਣ ਸੰਬੰਧੀ ਆਦੇਸ਼ ਜਨ ਵਿਰੋਧੀ ਹੋਣ ਦੇ ਨਾਲ ਵਪਾਰੀ ਵਰਗ ਨੂੰ ਵੀ ਪਰੇਸ਼ਾਨ ਕਰਨ ਵਾਲਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸ਼ਨੀਵਾਰ-ਐਤਵਾਰ ਨੂੰ ਦੁਕਾਨਾਂ ਬੰਦ ਰੱਖਣ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਸਰਕਾਰ ਨੂੰ 'ਕਨਫਿਊਜ਼ਡ' ਕਰਾਰ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵਪਾਰੀ ਵਰਗ ਨੂੰ ਨੋਟਬੰਦੀ ਕਾਰਨ ਬਹੁਤ ਨੁਕਸਾਨ ਹੋ ਚੁੱਕਿਆ ਹੈ, ਜਿਸ ਤੋਂ ਉਨ੍ਹਾਂ ਨੂੰ ਉਭਰਨ 'ਚ ਕਈ ਸਾਲ ਲੱਗ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਰਨ ਪਹਿਲੇ ਹੀ ਅਰਥ ਵਿਵਸਥਾ ਨਸ਼ਟ ਹੋ ਚੁਕੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਸੋਮਵਾਰ-ਮੰਗਲਵਾਰ ਨੂੰ ਦੁਕਾਨਾਂ ਤਾਂ ਬੰਦ ਰਹਿਣਗੀਆਂ ਪਰ ਇਸ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣ ਅਤੇ ਇਨ੍ਹਾਂ 'ਤੇ ਲੱਗਣ ਵਾਲੀ ਭੀੜ ਅਤੇ ਰੋਡਵੇਜ਼ ਦੀਆਂ ਬੱਸਾਂ 'ਚ ਪੂਰੀਆਂ ਸਵਾਰੀਆਂ ਬਿਠਾਉਣ ਦੇ ਫੈਸਲੇ ਨਾਲ ਕੀ ਕੋਰੋਨਾ ਇਨਫੈਕਸ਼ਨ ਨਹੀਂ ਫੈਲੇਗਾ? ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਤਰ੍ਹਾਂ ਦਾ ਕੋਈ ਫੈਸਲਾ ਲੈਣ ਤੋਂ ਪਹਿਲਾਂ ਵਪਾਰੀ ਵਰਗ ਨਾਲ ਗੱਲਬਾਤ ਕਰਨੀ ਚਾਹੀਦੀ ਸੀ।

DIsha

This news is Content Editor DIsha