ਕੋਵਿਡ-19 ਤੋਂ ਠੀਕ ਹੋਏ ਖੱਟੜ, ਲੋਕਾਂ ਨੂੰ ਕੀਤੀ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ

09/14/2020 4:57:03 PM

ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਕੋਵਿਡ-19 ਤੋਂ ਠੀਕ ਹੋਣ ਤੋਂ ਬਾਅਦ ਸੋਮਵਾਰ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਾਪਸ ਆਏ। ਉਨ੍ਹਾਂ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਮਾਸਕ ਪਹਿਨਣ ਅਤੇ ਸਰੀਰਕ ਦੂਰੀ ਵਰਗੇ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਰਹਿਣ ਦੀ ਅਪੀਲ ਕੀਤੀ। ਖੱਟੜ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਡਰਨ ਦੀ ਨਹੀਂ ਸਗੋਂ ਚੌਕਸ ਰਹਿਣ ਦੀ ਜ਼ਰੂਰਤ ਹੈ।

ਖੱਟੜ ਵਿਧਾਨ ਸਭਾ ਦਾ ਇਕ ਮੈਂਬਰੀ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ 2 ਦਿਨ ਪਹਿਲਾਂ 24 ਅਗਸਤ ਨੂੰ ਕੋਰੋਨਾ ਵਾਇਰਸ ਨਾਲ ਇਨਫੈਕਟਡ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਕੋਵਿਡ-19 ਨਾਲ ਪੀੜਤ ਪਾਏ ਜਾਣ ਤੋਂ 3 ਦਿਨ ਪਹਿਲਾਂ ਖੱਟੜ (66) ਨੇ ਬੁਖਾਰ ਅਤੇ ਸਰੀਰ ਦਰਦ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਨੂੰ 25 ਅਗਸਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ 17 ਦਿਨਾਂ ਤੱਕ ਦਾਖ਼ਲ ਰਹੇ। ਇਨਫੈਕਸ਼ਨ ਤੋਂ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੇ ਕੁਝ ਦਿਨਾਂ ਤੱਕ ਗੁਰੂਗ੍ਰਾਮ 'ਚ ਪੀ.ਡਬਲਿਊ.ਡੀ. ਦੇ ਆਰਾਮ ਘਰ 'ਚ ਆਰਾਮ ਕੀਤਾ।

DIsha

This news is Content Editor DIsha