ਹਰਿਆਣਾ ’ਚ ਨਾ ਤਾਂ ਮੰਡੀਆਂ ਬੰਦ ਹੋਣਗੀਆਂ ਅਤੇ ਨਾ ਹੀ MSP ’ਤੇ ਖਰੀਦ ਖ਼ਤਮ ਹੋਵੇਗੀ : ਦੁਸ਼ਯੰਤ ਚੌਟਾਲਾ

Monday, Mar 22, 2021 - 10:33 AM (IST)

ਫਰੀਦਾਬਾਦ- ਹਰਿਆਣਾ ਦੇ ਉਪ-ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਐਤਵਾਰ ਨੂੰ ਕਿਹਾ ਕਿ ਸੂਬੇ ਵਿਚ ਨਾ ਤਾਂ ਮੰਡੀਆਂ ਬੰਦ ਹੋਣਗੀਆਂ ਅਤੇ ਨਾ ਹੀ ਘੱਟੋ-ਘੱਟ ਸਮਰਥਨ ਕੀਮਤ (ਐੱਮ. ਐੱਸ. ਪੀ.) ’ਤੇ ਫ਼ਸਲਾਂ ਦੀ ਖਰੀਦ ਖ਼ਤਮ ਕੀਤੀ ਜਾਵੇਗੀ। ਚੌਟਾਲਾ ਨੇ ਕਿਹਾ ਕਿ ਮੰਡੀ ਸਰਕਾਰ ਦੀ ਰੀੜ੍ਹ ਹਨ ਅਤੇ ਇਨ੍ਹਾਂ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਫ਼ਸਲ ਖਰੀਦ ਪ੍ਰਣਾਲੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ : ਟਿਕੈਤ ਨੇ ਕਰਨਾਟਕ ਦੇ ਕਿਸਾਨਾਂ ਨੂੰ ਕੀਤੀ ਅਪੀਲ, ਕਿਹਾ- ਟਰੈਕਟਰ ਨਾਲ ਬੈਂਗਲੁਰੂ ਦਾ ਕਰੋ ਘਿਰਾਓ

ਉੱਪ ਮੁੱਖ ਮੰਤਰੀ ਚੌਟਾਲਾ ਜ਼ਿਲ੍ਹੇ ਦੇ ਪਿੰਡ ਨਰਿਆਲਾ ਵਿਚ ਆਯੋਜਿਤ ਹੋਲੀ ਮਿਲਨ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਣਕ ਦੇ ਮੌਸਮ ਵਿਚ ਪੂਰੇ ਸੂਬੇ ਵਿਚ ਇਕ-ਇਕ ਦਾਣਾ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੀਆਂ ਫਸਲਾਂ ਦੇ ਪੈਸੇ ਆੜ੍ਹਤੀਆਂ ਦੇ ਖਾਤੇ ਵਿਚ ਆਉਂਦੇ ਸਨ ਪਰ ਹੁਣ ਆੜ੍ਹਤੀਆਂ ਨਾਲ ਗੱਲਬਾਤ ਕਰ ਕੇ ਫ਼ਸਲ ਦਾ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤੇ ਵਿਚ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਣਕ ਦੇ ਮੌਸਮ 'ਚ 23 ਫੀਸਦੀ ਕਿਸਾਨਾਂ ਨੇ ਸਿੱਧੇ ਆਪਣੇ ਬੈਂਕ ਖਾਤੇ 'ਚੋਂ ਪੈਸੇ ਲਏ ਅਤੇ ਝੋਨੇ ਦੇ ਸੀਜਨ 'ਚ 67 ਫੀਸਦੀ ਕਿਸਾਨਾਂ ਨੇ ਸਿੱਧੇ ਬੈਂਕ ਖਾਤੇ 'ਚੋਂ ਪੈਸੇ ਲਏ। ਉਨ੍ਹਾਂ ਕਿਹਾ ਕਿ ਇਸ ਵਾਰ 78 ਫੀਸਦੀ ਕਿਸਾਨਾਂ ਨੇ ਖ਼ੁਦ ਆਪਣੇ ਬੈਂਕ ਖਾਤਿਆਂ ਦਾ ਵੇਰਵਾ ਅਪਲੋਡ ਕੀਤਾ ਹੈ। 

ਇਹ ਵੀ ਪੜ੍ਹੋ : ਉਦਯੋਗਪਤੀਆਂ ਦੇ ਫ਼ਾਇਦੇ ਲਈ ਕਿਸਾਨਾਂ ਦਾ ਭਵਿੱਖ ਖੋਹਣਾ ਚਾਹੁੰਦੀ ਹੈ ਸਰਕਾਰ : ਰਾਹੁਲ ਗਾਂਧੀ

ਉਨ੍ਹਾਂ ਕਿਹਾ ਕਿ ਹਰਿਆਣਾ 'ਚ 450 ਖਰੀਦ ਕੇਂਦਰ ਸਨ ਅਤੇ ਪਿਛਲੇ ਸਾਲ ਕੋਰੋਨਾ ਵਾਇਰਸ ਮਹਾਮਾਰੀ ਨੂੰ ਦੇਖਦੇ ਹੋਏ ਇਨ੍ਹਾਂ ਦੀ ਗਿਣਤੀ 1800 ਤੱਕ ਵਧਾਈ। ਚੌਟਾਲਾ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਦੇਖਦਿਆਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਪੇਂਡੂ ਸੜਕ ਯੋਜਨਾਵਾਂ ਤਹਿਤ ਸੂਬੇ ਵਿਚ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤਾਕਤ ਦੇਣਾ ਸਾਡਾ ਟੀਚਾ ਹੈ ਅਤੇ ਅਸੀਂ ਇਸ ਨੂੰ ਪੂਰਾ ਵੀ ਕਰ ਰਹੇ ਹਾਂ।

ਇਹ ਵੀ ਪੜ੍ਹੋ : ਸਿੰਘੂ ਸਰਹੱਦ 'ਤੇ ਕਿਸਾਨਾਂ ਦੇ ਇਕ ਤੰਬੂ 'ਚ ਲੱਗੀ ਅੱਗ


DIsha

Content Editor

Related News