ਨੌਦੀਪ ਕੌਰ ਨੂੰ ਦੂਜੇ ਮਾਮਲੇ ''ਚ ਵੀ ਮਿਲੀ ਜ਼ਮਾਨਤ

Monday, Feb 15, 2021 - 06:28 PM (IST)

ਨਵੀਂ ਦਿੱਲੀ- ਹਰਿਆਣਾ ਦੀ ਕਰਨਾਲ ਜੇਲ੍ਹ 'ਚ ਬੰਦ ਨੌਦੀਪ ਕੌਰ ਨੂੰ ਸੋਮਵਾਰ ਨੂੰ ਦੂਜੇ ਮਾਮਲੇ 'ਚ ਵੀ ਜ਼ਮਾਨਤ ਮਿਲ ਗਈ ਹੈ। ਨੌਦੀਪ ਕੌਰ 'ਤੇ ਕਤਲ ਦੀ ਕੋਸ਼ਿਸ਼ ਅਤੇ ਜ਼ਬਰ ਵਸੂਲੀ ਦੇ ਦੋਸ਼ 'ਚ ਤਿੰਨ ਮਾਮਲੇ ਦਰਜ ਹਨ। ਜਿਨ੍ਹਾਂ 'ਚੋਂ ਨੌਦੀਪ ਨੂੰ 2 ਮਾਮਲਿਆਂ 'ਤੇ ਜ਼ਮਾਨਤ ਮਿਲ ਗਈ ਹੈ। ਅਜਿਹੇ 'ਚ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਆਉਣ ਲਈ ਬਚੇ ਹੋਏ ਇਕ ਮਾਮਲੇ 'ਚ ਵੀ ਜ਼ਮਾਨਤ ਲੈਣੀ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਨੌਦੀਪ ਕੌਰ ਨੂੰ ਦੂਜੇ ਮਾਮਲੇ 'ਚ ਵੀ ਜ਼ਮਾਨਤ ਮਿਲ ਗਈ ਹੈ। ਐੱਫ.ਆਈ.ਆਰ. 26 ਜੋ 2021 ਦੀ ਸੀ। ਸੈਸ਼ਨ ਕੋਰਟ ਨੇ ਸੋਮਵਾਰ ਨੂੰ ਇਸ ਮਾਮਲੇ 'ਤੇ ਨੌਦੀਪ ਦੀ ਜ਼ਮਾਨਤ ਸਵੀਕਾਰ ਕਰ ਲਈ। ਐੱਫ.ਆਈ.ਆਰ. ਨੰਬਰ 25 ਤੀਜੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਰਜ਼ੀ ਸਵੀਕਾਰ ਹੋ ਗਈ ਹੈ। ਜਿਸ ਦਾ ਫ਼ੈਸਲਾ ਮੰਗਲਵਾਰ ਜਾਂ ਬੁੱਧਵਾਰ ਨੂੰ ਆ ਸਕਦਾ ਹੈ।

ਇਹ ਵੀ ਪੜ੍ਹੋ : ਨੌਦੀਪ ਕੌਰ ਮਾਮਲੇ 'ਚ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਜ਼ਿਕਰਯੋਗ ਹੈ ਕਿ ਕੁੰਡਲੀ ਬਾਰਡਰ ਨੇੜੇ ਫੈਕਟਰੀਆਂ ਵਾਲਿਆਂ ਨੇ ਆਪਣੇ ਗੁੰਡਿਆਂ ਦੀ ਫ਼ੌਜ ਬਣਾ ਰਖੀ ਹੈ ਜੋ ਨਾ ਤਾਂ ਮਜ਼ਦੂਰਾਂ ਦੀ ਕੋਈ ਜਥੇਬੰਦੀ ਬਣਨ ਦਿੰਦੇ ਹਨ, ਅਤੇ ਨਾ ਹੀ ਕੋਈ ਧਰਨਾ ਪ੍ਰਦਰਸ਼ਨ ਕਰਨ ਦਿੰਦੇ ਹਨ। ਇਕ ਫੈਕਟਰੀ ਕਈ ਮਜ਼ਦੂਰਾਂ ਦਾ ਬਣਦਾ ਭੱਤਾ ਨਹੀਂ ਦੇ ਰਹੀ ਸੀ, ਨੌਦੀਪ ਨੇ ਉਹ ਭੱਤਾ ਦਵਾਉਣ ਲਈ ਮਜ਼ਦੂਰਾਂ ਨਾਲ ਮਿਲ ਕੇ ਪ੍ਰਦਰਸ਼ਨ ਕਰਨਾ ਸ਼ਰੂ ਕਰ ਦਿੱਤਾ। ਫੈਕਟਰੀ ਨੇ ਆਪਣੇ ਗੁੰਡੇ ਭੇਜੇ ਜਿਸ ਨਾਲ ਉਹ ਉਲਝਦੀ ਹੋਈ ਉਸ ਦਾ ਪੁਲਸ ਨਾਲ ਟਾਕਰਾ ਹੋਇਆ। ਨੌਦੀਪ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਨੌਦੀਪ ਦੀ ਭੈਣ ਮੁਤਾਬਕ ਉਸ ਨੂੰ ਹਵਾਲਾਤ 'ਚ ਪੁਲਸ ਮੁਲਾਜ਼ਮਾਂ ਨੇ ਬੁਰੀ ਤਰਾਂ ਕੁੱਟਿਆ। ਉਸਨੇ ਦੱਸਿਆ ਕਿ ਜਦੋਂ ਮੇਰੀ ਨੌਦੀਪ ਨਾਲ ਮੁਲਾਕਾਤ ਹੋਈ ਉਸਦੇ ਪੈਰਾਂ 'ਚੋਂ ਖੂਨ ਨਿਕਲ ਰਿਹਾ ਸੀ। ਨੌਦੀਪ ਲਈ ਅੰਦਰ ਦਵਾਈ ਤਾਂ ਭੇਜੀ ਗਈ ਪਰ ਉਸਨੂੰ ਦਵਾਈ ਦਿੱਤੀ ਨਹੀਂ ਗਈ। 

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਨੂੰ 'ਨੌਦੀਪ ਕੌਰ' ਨਾਲ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ, ਜੇਲ੍ਹ ਸੁਪਰੀਡੈਂਟ ਨੇ ਕਹੀ ਇਹ ਗੱਲ


DIsha

Content Editor

Related News