ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵਿਰੁੱਧ ਮਨੀ ਲਾਂਡਰਿੰਗ ਦੇ ਦੋਸ਼ ਤੈਅ

01/30/2021 4:36:30 PM

ਨਵੀਂ ਦਿੱਲੀ/ਹਰਿਆਣਾ- ਦਿੱਲੀ ਦੀ ਇਕ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਵਿਰੁੱਧ ਮਨੀ ਲਾਂਡਰਿੰਗ ਦੇ ਦੋਸ਼ ਤੈਅ ਕੀਤੇ ਹਨ। ਕੋਰਟ ਨੇ ਮਾਮਲੇ 'ਚ ਸੁਣਵਾਈ ਕਰਨ ਲਈ 27 ਫ਼ਰਵਰੀ ਦੀ ਤਾਰੀਖ਼ ਤੈਅ ਕੀਤੀ। ਲਗਭਗ 2 ਸਾਲ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਚੌਟਾਲਾ ਦੀ ਦਿੱਲੀ ਸਥਿਤ 1.94 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਇਸ ਤੋਂ ਪਹਿਲਾਂ ਈ.ਡੀ. ਨੇ ਚੌਟਾਲਾ ਦੀ 4.15 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਯਾਨੀ ਕੁੱਲ ਮਿਲਾ ਕੇ ਉਨ੍ਹਾਂ ਦੀ 6 ਕਰੋੜ ਦੀ ਜਾਇਦਾਦ ਜ਼ਬਤ ਕੀਤੀ ਗਈ ਸੀ। ਸੀ.ਬੀ.ਆਈ. ਨੇ ਆਪਣੀ ਜਾਂਚ 'ਚ ਖੁਲਾਸਾ ਕੀਤਾ ਸੀ ਕਿ ਓਮ ਪ੍ਰਕਾਸ਼ ਚੌਟਾਲਾ ਨੇ 24 ਮਈ 1993 ਤੋਂ 31 ਮਈ 2006 ਵਿਚਾਲੇ ਆਮਦਨ ਦੇ ਅਣਪਛਾਤੇ ਸਰੋਤਾਂ ਤੋਂ 6 ਕਰੋੜ ਦੀ ਜਾਇਦਾਦ ਇਕੱਠੀ ਕੀਤੀ ਸੀ।

ਦੱਸਣਯੋਗ ਹੈ ਕਿ ਓਮ ਪ੍ਰਕਾਸ਼ ਚੌਟਾਲਾ ਮੌਜੂਦਾ ਸਮੇਂ ਜੇ.ਬੀ.ਟੀ. ਅਧਿਆਪਕ ਭਰਤੀ ਘਪਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਤਿਹਾੜ ਜੇਲ੍ਹ 'ਚ ਬੰਦ ਹਨ। ਇਸੇ ਮਾਮਲੇ 'ਚ ਉਨ੍ਹਾਂ ਦੇ ਵੱਡੇ ਪੁੱਤ ਅਜੇ ਸਿੰਘ ਚੌਟਾਲਾ ਨੂੰ ਵੀ 7 ਸਾਲ ਪਹਿਲਾਂ 16 ਜਨਵਰੀ 2013 ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਹ ਸਾਬਕਾ ਉੱਪ-ਪ੍ਰਧਾਨ ਮੰਤਰੀ ਦੇਵੀ ਲਾਲ ਦੇ ਪੁੱਤ ਹਨ, ਜੋ ਵੀ.ਪੀ. ਸਿੰਘ ਅਤੇ ਚੰਦਰਸ਼ੇਖਰ ਦੀ ਸਰਕਾਰ 'ਚ ਦੇਸ਼ ਦੇ 6ਵੇਂ ਉੱਪ ਮੁੱਖ ਮੰਤਰੀ ਰਹੇ ਸਨ।


DIsha

Content Editor

Related News