ਹਰਿਆਣਾ ਪੁਲਸ ਨੇ 14.290 ਕਿਲੋ ਭੁੱਕੀ ਸਣੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

Wednesday, Aug 12, 2026 - 01:41 PM (IST)

ਹਰਿਆਣਾ ਪੁਲਸ ਨੇ 14.290 ਕਿਲੋ ਭੁੱਕੀ ਸਣੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਪੰਚਕੂਲਾ- ਹਰਿਆਣਾ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਟਰੈਕ ਡਾਊਨ ਦੇ ਅਧੀਨ ਕਾਰਵਾਈ ਕਰਦੇ ਹੋਏ ਸਿਰਸਾ ਜ਼ਿਲ੍ਹੇ 'ਚ ਬਾਈਕ ਸਵਾਰ 2 ਨੌਜਵਾਨਾਂ ਨੂੰ 14.290 ਕਿਲੋਗ੍ਰਾਮ ਭੁੱਕੀ ਨਾਲ ਗ੍ਰਿਫ਼ਤਾਰ ਕੀਤਾ ਹੈ। ਹਰਿਆਣਾ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਸ ਸੁਪਰਡੈਂਟ ਦੀਪਕ ਸਹਾਰਨ ਦੀ ਅਗਵਾਈ 'ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਅਧੀਨ ਇਹ ਕਾਰਵਾਈ ਸੀਆਈਏ ਐਲਨਾਬਾਦ ਦੀ ਟੀਮ ਨੇ ਕੀਤੀ। ਟੀਮ ਰਾਨੀਆਂ ਥਾਣਾ ਖੇਤਰ ਦੇ ਪਿੰਡ ਸੁਲਤਾਨਪੁਰੀਆ 'ਚ ਗਸ਼ਤ ਅਤੇ ਜਾਂਚ ਕਰ ਰਹੀ ਸੀ। ਇਸੇ ਦੌਰਾਨ ਪੁਲਸ ਨੂੰ ਬਾਈਕ 'ਤੇ ਪਲਾਸਟਿਕ ਦਾ ਥੈਲਾ ਲੈ ਕੇ ਆ ਰਹੇ 2 ਨੌਜਵਾਨ ਦਿਖਾਈ ਦਿੱਤੇ।

ਪੁਲਸ ਨੂੰ ਦੇਖ ਕੇ ਦੋਵੇਂ ਨੌਜਵਾਨਾਂ ਕੇ ਬਾਈਕ ਵਾਪਸ ਮੋੜ ਕੇ ਦੌੜਣ ਦੀ ਕੋਸ਼ਿਸ਼ ਕੀਤੀ। ਪੁਲਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਦੋਵਾਂ ਨੂੰ ਫੜ੍ਹ ਲਿਆ। ਗਜ਼ਟਿਡ ਅਧਿਕਾਰੀ ਦੀ ਮੌਜੂਦਗੀ 'ਚ ਨਿਯਮ ਅਨੁਸਾਰ ਤਲਾਸ਼ੀ ਲੈਣ 'ਤੇ ਉਨ੍ਹਾਂ ਦੇ ਕਬਜ਼ੇ 'ਚੋਂ ਭੁੱਕੀ ਬਰਾਮਦ ਹੋਈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਜੱਸਾ, ਪੁੱਤਰ ਜੋਗਿੰਦਰ ਸਿੰਘ ਅਤੇ ਸੋਹਨ ਸਿੰਘ ਉਰਫ਼ ਸੋਹਨੀ ਪੁੱਤਰ ਬਲਵੰਤ ਸਿੰਘ, ਦੋਵੇਂ ਵਾਸੀ ਢਾਣੀ ਸੁਲਤਾਨਪੁਰੀਆ ਵਜੋਂ ਹੋਈ ਹੈ। ਪੁਲਸ ਨੇ ਦੋਵੇਂ ਦੋਸ਼ੀਆਂ ਖ਼ਿਲਾਫ਼ ਰਾਨੀਆਂ ਥਾਣੇ 'ਚ ਐੱਨਡੀਪੀਐੱਸ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News