ਹਰਿਆਣਾ ਪੁਲਸ ਦੇ ADGP ਖ਼ੁਦਕੁਸ਼ੀ ਮਾਮਲੇ ''ਚ ਹੈਰਾਨੀਜਨਕ ਖ਼ੁਲਾਸਾ
Wednesday, Oct 08, 2025 - 10:49 AM (IST)

ਹਰਿਆਣਾ : ਹਰਿਆਣਾ ਦੇ ਏਡੀਜੀਪੀ ਵਾਈ. ਪੂਰਨ ਕੁਮਾਰ ਨੇ ਮੰਗਲਵਾਰ (7 ਅਕਤੂਬਰ) ਨੂੰ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦੀ ਲਾਸ਼ ਸੈਕਟਰ 11, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈ। ਉਨ੍ਹਾਂ ਵਲੋਂ ਕੀਤੀ ਖੁਦਕੁਸ਼ੀ ਨੂੰ ਲੈ ਕੇ ਕਈ ਸ਼ੱਕ ਪ੍ਰਗਟ ਕੀਤੇ ਜਾ ਰਹੇ ਹਨ। ਹਰ ਕੋਈ ਸੋਚ ਰਿਹਾ ਹੈ ਕਿ ਕੁਮਾਰ ਨੇ ਇਹ ਕਦਮ ਕਿਉਂ ਚੁੱਕਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਿਪੋਰਟਾਂ ਦੇ ਅਨੁਸਾਰ ਪੁਲਸ ਨੇ ਕਿਹਾ ਕਿ ਘਟਨਾ ਸਥਾਨ ਤੋਂ ਇੱਕ ਵਸੀਅਤ ਅਤੇ ਨੌਂ ਪੰਨਿਆਂ ਦਾ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ ਹੈ। ਨੋਟ ਵਿੱਚ ਉਸਦੀ ਖੁਦਕੁਸ਼ੀ ਲਈ ਕੁਝ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ
ਨੋਟ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਜਾਰੀ ਹੈ। ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਅਨੁਸਾਰ, ਵਾਈ. ਪੂਰਨ ਕੁਮਾਰ ਦੇ ਗੰਨਮੈਨ ਸੁਸ਼ੀਲ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦੀ ਐਫਆਈਆਰ ਦਰਜ ਕੀਤੀ ਗਈ ਸੀ। ਰੋਹਤਕ ਦੇ ਅਰਬਨ ਅਸਟੇਟ ਪੁਲਸ ਸਟੇਸ਼ਨ ਵਿੱਚ ਇਹ ਐਫਆਈਆਰ ਦੋ ਦਿਨ ਪਹਿਲਾਂ ਦਰਜ ਕੀਤੀ ਗਈ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਸੁਸ਼ੀਲ ਨੇ ਇੱਕ ਸ਼ਰਾਬ ਡੀਲਰ ਤੋਂ 2.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਪੁਲਸ ਜਾਂਚ ਦੌਰਾਨ ਸੁਸ਼ੀਲ ਨੇ ਪੁਲਸ ਹਿਰਾਸਤ ਵਿੱਚ ਮੰਨਿਆ ਕਿ ਉਸਨੇ ਵਾਈ. ਪੂਰਨ ਕੁਮਾਰ ਵੱਲੋਂ ਇਹ ਮੰਗ ਕੀਤੀ ਸੀ। ਇਸਦਾ ਮਤਲਬ ਹੈ ਕਿ ਉਸ ਨੂੰ ਪੂਰਨ ਕੁਮਾਰ ਦੇ ਇਸ਼ਾਰੇ 'ਤੇ ਅਜਿਹਾ ਕਰਨਾ ਪਿਆ ਸੀ।
ਪੜ੍ਹੋ ਇਹ ਵੀ : 12 ਅਕਤੂਬਰ ਤੱਕ ਸਕੂਲ-ਕਾਲਜ ਬੰਦ, ਹੁਣ ਇਸ ਦਿਨ ਤੋਂ ਲੱਗਣਗੀਆਂ ਕਲਾਸਾਂ
ਰੋਹਤਕ ਪੁਲਸ ਦੇ ਅਨੁਸਾਰ, ਰਿਸ਼ਵਤ ਨੂੰ ਲੈ ਕੇ ਸ਼ਰਾਬ ਠੇਕੇਦਾਰ ਨੇ ਪੁਲਸ ਨੂੰ ਆਡੀਓ ਅਤੇ ਵੀਡੀਓ ਸਬੂਤ ਵੀ ਦਿੱਤੇ ਸਨ, ਜਿਸ ਵਿੱਚ ਸੁਸ਼ੀਲ ਕੁਮਾਰ ਠੇਕੇਦਾਰ ਤੋਂ ਰਿਸ਼ਵਤ ਮੰਗਦਾ ਦਿਖਾਈ ਦੇ ਰਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਖੁਲਾਸੇ ਤੋਂ ਬਾਅਦ ਵਾਈ ਪੂਰਨ ਕੁਮਾਰ ਨੇ ਮਾਨਸਿਕ ਦਬਾਅ ਕਾਰਨ ਖੁਦਕੁਸ਼ੀ ਦਾ ਕਦਮ ਚੁੱਕਿਆ ਹੋ ਸਕਦਾ ਹੈ। ਰੋਹਤਕ ਪੁਲਸ ਨੇ ਮੰਗਲਵਾਰ ਨੂੰ ਸੁਸ਼ੀਲ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ Good News: ਇਸ ਭੱਤੇ ਦੇ ਨਿਯਮਾਂ 'ਚ ਕਰ 'ਤਾ ਵੱਡਾ ਬਦਲਾਅ
ਘਰ ਵਿੱਚ ਕੀਤੀ ਖੁਦਕੁਸ਼ੀ
ਪੁਲਸ ਵਲੋਂ ਕੀਤੀ ਜਾ ਰਹੀ ਜਾਂਚ ਮੁਤਾਬਕ ਘਟਨਾ ਦੇ ਸਮੇਂ ਪੂਰਨ ਕੁਮਾਰ ਦੇ ਘਰ ਵਿਚ ਉਸ ਦੇ 2 ਨੌਕਰ ਅਤੇ ਉਸ ਦੀ 17 ਸਾਲ ਦੀ ਧੀ ਮੌਜੂਦ ਸੀ। ਕਿਹਾ ਜਾ ਰਿਹਾ ਹੈ ਕਿ ਉਹਨਾਂ ਨੇ ਘਰ ਦੇ ਬੇਸਮੈਂਟ ਵਿਚ ਜੀ ਕੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਬੇਸਮੈਂਟ ਇਕ ਅਜਿਹਾ ਸਿਸਟਮ ਸੀ, ਜਿਸ ਵਿਚ ਬਾਹਰ ਦੀ ਆਵਾਜ਼ ਅੰਦਰ ਨਹੀਂ ਆ ਸਕਦੀ ਸੀ। ਇਸ ਲਈ ਗੋਲੀ ਚੱਲਣ ਦੀ ਆਵਾਜ਼ ਕਿਸੇ ਨੂੰ ਸੁਣਾਈ ਨਹੀਂ ਦਿੱਤੀ। ਉਸਦੀ ਧੀ ਨੇ ਦੁਪਹਿਰ 1:15 ਵਜੇ ਉਸਦੀ ਲਾਸ਼ ਦੇਖੀ ਅਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਉਸਦੀ ਪਤਨੀ, ਅਮਨੀਤ ਪੀ. ਕੁਮਾਰ, ਹਰਿਆਣਾ ਦੀ ਇੱਕ ਸੀਨੀਅਰ ਆਈਏਐਸ ਅਧਿਕਾਰੀ ਹੈ। ਉਹ ਉਸ ਸਮੇਂ ਜਾਪਾਨ ਵਿੱਚ ਸੀ ਅਤੇ ਅੱਜ ਸਵੇਰੇ ਚੰਡੀਗੜ੍ਹ ਪਹੁੰਚਣ ਦੀ ਉਮੀਦ ਹੈ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।