ਪੰਜਾਬ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੂੰ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ

11/27/2020 12:57:26 AM

ਫਤਿਹਾਬਾਦ (ਰਮੇਸ਼ ਭੱਟ) : ਹਰਿਆਣਾ ਪੁਲਸ ਵੱਲੋਂ ਪੰਜਾਬ ਦੇ ਗਿੱਦੜਬਾਹਾ ਦੇ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਫਤਿਹਾਬਾਦ ਦੇ ਰਤੀਆ ਥਾਣਾ 'ਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੇ ਚੱਲਦੇ ਰਤੀਆ ਦੀ ਬ੍ਰਾਹਮਣਵਾਲਾ ਚੌਂਕੀ 'ਤੇ ਬੈਰੀਕੇਡਿੰਗ ਤੋੜੇ ਜਾਣ ਤੋਂ ਬਾਅਦ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਹੋਈ ਹੈ।
ਕਿਸਾਨ ਅੰਦੋਲਨ: ਜਾਣੋਂ ਕੀ ਹੈ ਇਸ ਸਮੇਂ ਦੀ ਮੌਜੂਦਾ ਸਥਿਤੀ (ਦੇਖੋ ਵੀਡੀਓ)

ਉਥੇ ਹੀ ਵਿਧਾਇਕ ਰਾਜਾ ਵੜਿੰਗ ਨੇ ਖੁਦ ਆਪਣੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਹੈ। ਦੂਜੇ ਪਾਸੇ ਵੜਿੰਗ ਦੀ ਗ੍ਰਿਫ਼ਤਾਰੀ ਦੇ ਅਧਿਕਾਰਿਕ ਪੁਸ਼ਟੀ ਲਈ ਫਤਿਹਾਬਾਦ ਦੇ ਐੱਸ.ਪੀ. ਨੂੰ ਫੋਨ ਕੀਤਾ ਗਿਆ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਮਾਮਲੇ ਦੀ ਪੁਸ਼ਟੀ ਲਈ ਪੁਲਸ ਦੇ ਵੱਡੇ ਅਧਿਕਾਰੀ ਫਿਲਹਾਲ ਸਾਹਮਣੇ ਨਹੀਂ ਆ ਰਹੇ।
 

Inder Prajapati

This news is Content Editor Inder Prajapati