ਹਰਿਆਣਾ ਸਰਕਾਰ ਦਾ ਵੱਡਾ ਫੈਸਲਾ- ਕਿਸਾਨ ਅੰਦੋਲਨ ਦੇ ਚੱਲਦੇ ਪੁਲਸ ਵਿਭਾਗ ਦੀਆਂ ਛੁੱਟੀਆਂ ਰੱਦ

1/21/2021 11:10:45 PM

ਨਵੀਂ ਦਿੱਲੀ (ਕਮਲ ਕਾਂਸਲ) : ਕਿਸਾਨ ਅੰਦੋਲਨ ਦੇ ਚੱਲਦੇ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪੁਲਸ ਵਿਭਾਗ ਦੇ ਛੋਟੇ ਤੋਂ ਲੈ ਕੇ ਵੱਡੇ ਸਾਰੇ ਅਧਿਕਾਰੀਆਂ ਦੀਆਂ ਛੱਟੀਆਂ ਰੱਦ ਕਰ ਦਿੱਤੀਆਂ ਹਨ। ਛੁੱਟੀਆਂ ਦੇ ਰੱਦ ਕਰਨ ਦਾ ਕਾਰਨ ਗਣਤੰਤਰ ਦਿਵਸ 'ਤੇ ਕਾਨੂੰਨ ਅਤੇ ਸੁਰੱਖਿਆ ਵਿਵਸਥਾ ਬਰਕਰਾਰ ਰੱਖਣਾ ਵੀ ਹੈ। ਇਸ ਸੰਬੰਧ ਵਿੱਚ ਵਿਭਾਗ ਦੇ ਸਾਰੇ ਵੱਡੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ


Inder Prajapati

Content Editor Inder Prajapati