ਹਰਿਆਣਾ ਪੁਲਸ ਨੇ ਹਿਰਾਸਤ 'ਚ ਲਏ ਦਿੱਲੀ ਕੂਚ ਕਰ ਰਹੇ 50 ਕਿਸਾਨ, 2 ਬੱਸਾਂ 'ਚ ਭਰ ਕੇ ਲੈ ਗਏ ਮਾਨੇਸਰ
Wednesday, Feb 21, 2024 - 11:56 AM (IST)
ਹਰਿਆਣਾ (ਭਾਸ਼ਾ): ਗੁਰੂਗ੍ਰਾਮ ਪੁਲਸ ਨੇ ਘੱਟੋ-ਘੱਟ 50 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਜੋ ਹਰਿਆਣਾ ਸਰਕਾਰ ਦੁਆਰਾ ਖਰੀਦੀ ਗਈ 1800 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਲਈ ਅਣਉਚਿਤ ਮੁਆਵਜ਼ੇ ਦਾ ਹਵਾਲਾ ਦਿੰਦੇ ਹੋਏ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਦੋ ਬੱਸਾਂ 'ਚ ਮਾਨੇਸਰ ਪੁਲਸ ਲਾਈਨ ਲਿਜਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ: ਗ੍ਰਹਿ ਵਿਭਾਗ ਦੇ ਨਿਰਦੇਸ਼ਾਂ ਮਗਰੋਂ DGP ਪੰਜਾਬ ਨੇ ਦਿੱਤੀਆਂ ਸਖ਼ਤ ਹਦਾਇਤਾਂ
ਕਿਸਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਮਾਨੇਸਰ ਦੇ ਪੰਜ ਪਿੰਡਾਂ ਦੀ 1810 ਏਕੜ ਜ਼ਮੀਨ ਦੀ ਵਾਜਬ ਕੀਮਤ ਨਹੀਂ ਦਿੱਤੀ ਗਈ, ਇਸ ਲਈ ਉਨ੍ਹਾਂ ਨੇ ਮੰਗਲਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਸੋਮਵਾਰ ਦੇਰ ਸ਼ਾਮ ਕਈ ਕਿਸਾਨ ਆਗੂਆਂ ਨੂੰ ਨੋਟਿਸ ਭੇਜੇ ਪਰ ਕਿਸਾਨ ਮੰਗਲਵਾਰ ਸਵੇਰੇ ਦੱਖਣੀ ਹਰਿਆਣਾ ਕਿਸਾਨ ਖਾਪ ਕਮੇਟੀ ਦੇ ਬੈਨਰ ਹੇਠ ਮਾਰਚ ਕਰਨ ਲਈ ਇਕੱਠੇ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ: ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਤੇ ਸਖ਼ਤ ਨਿਰਦੇਸ਼
ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕਣ ਲਈ ਮਾਨੇਸਰ ਵਿਚ 500 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਸਵੇਰੇ ਹੀ ਪੂਰਾ ਮਾਨੇਸਰ ਛਾਉਣੀ ਵਿਚ ਤਬਦੀਲ ਹੋ ਗਿਆ। ਜਦੋਂ ਕਿਸਾਨ ਸਵੇਰੇ ਦਿੱਲੀ ਵੱਲ ਵਧਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਮਾਨੇਸਰ ਦੇ ਸਹਾਇਕ ਪੁਲਸ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਪੁਲਸ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8