ਸ਼ੰਭੂ ਬਾਰਡਰ ''ਤੇ ਬੈਰੀਕੇਡਿੰਗ ਕੋਲ ਕਿਸਾਨਾਂ ਦਾ ਇਕੱਠ ਹੋਣ ''ਤੇ ਹਰਿਆਣਾ ਪੁਲਸ ਨੇ ਦਾਗ਼ੇ ਹੰਝੂ ਗੈਸ ਦੇ ਗੋਲੇ
Friday, Feb 16, 2024 - 07:03 PM (IST)
ਹਰਿਆਣਾ (ਭਾਸ਼ਾ)- ਹਰਿਆਣਾ ਪੁਲਸ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਅੰਬਾਲਾ ਕੋਲ ਸ਼ੰਭੂ ਸਰਹੱਦ 'ਤੇ ਬੈਰੀਕੇਡ ਵੱਲ ਵਧਣ ਤੋਂ ਬਾਅਦ ਉਨ੍ਹਾਂ ਨੂੰ ਦੌੜਾਉਣ ਲਈ ਹੰਝੂ ਗੈਸ ਦੇ ਗੋਲੇ ਦਾਗ਼ੇ। ਹਾਲੀਆ ਟਕਰਾਅ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਦਾ ਚੌਥਾ ਦਿਨ ਹੈ। ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨ ਹਰਿਆਣਾ ਨਾਲ ਲੱਗਦੀ ਰਾਜ ਦੀ ਸਰਹੱਦ 'ਤੇ 2 ਬਿੰਦੂਆਂ ਸ਼ੰਭੂ ਅਤੇ ਖਨੌਰੀ 'ਤੇ ਰੁਕੇ ਹੋਏ ਹਨ। ਪ੍ਰਦਰਸ਼ਨ ਦੇ ਪਹਿਲੇ 2 ਦਿਨ ਵੀ ਕਿਸਾਨਾਂ ਅਤੇ ਹਰਿਆਣਾ ਪੁਲਸ ਦੇ ਜਵਾਨਾਂ ਵਿਚਾਲੇ ਝੜਪਾਂ ਹੋਈਆਂ।
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਮਾਰਚ ਦੀ ਅਪੀਲ ਕੀਤੀ ਸੀ। ਪੰਜਾਬ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵੱਲ ਮਾਰਚ ਸ਼ੁਰੂ ਕੀਤਾ ਪਰ ਸੁਰੱਖਿਆ ਕਰਮੀਆਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ਬਿੰਦੂਆਂ 'ਤੇ ਉਨ੍ਹਾਂ ਨੂੰ ਰੋਕ ਦਿੱਤਾ ਸੀ। ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤਿਹਰ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ ਮੁਆਫ਼, ਬਿਜਲੀ ਦਰਾਂ 'ਚ ਕੋਈ ਵਾਧਾ ਨਹੀਂ, ਪੁਲਸ ਮਾਮਲਿਆਂ ਨੂੰ ਵਾਪਸ ਲੈਣ ਅਤੇ 2021 ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ 'ਨਿਆਂ' ਭੂਮੀ ਐਕਵਾਇਰ ਐਕਟ, 2013 ਦੀ ਬਹਾਲੀ ਅਤੇ 2020-21 'ਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8