ਤਜਿੰਦਰ ਪਾਲ ਬੱਗਾ ਨੂੰ ਲਿਜਾ ਰਹੀ ਪੰਜਾਬ ਪੁਲਸ ਨੂੰ ਹਰਿਆਣਾ ਪੁਲਸ ਨੇ ਰੋਕਿਆ
Friday, May 06, 2022 - 01:02 PM (IST)
ਨੈਸ਼ਨਲ ਡੈਸਕ- ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ। ਸਾਹਮਣੇ ਆਈ ਤਾਜ਼ਾ ਜਾਣਕਾਰੀ ਅਨੁਸਾਰ ਬੱਗਾ ਨੂੰ ਪੰਜਾਬ ਪੁਲਸ ਦੀ ਟੀਮ ਦਿੱਲੀ ਤੋਂ ਪੰਜਾਬ ਲੈ ਕੇ ਆ ਰਹੀ ਸੀ ਪਰ ਹਰਿਆਣਾ ਪੁਲਸ ਨੇ ਕੁਰੂਕੁਸ਼ੇਤਰ 'ਚ ਹੀ ਉਨ੍ਹਾਂ ਦਾ ਕਾਫ਼ਲਾ ਰੋਕ ਲਿਆ। ਪੰਜਾਬ ਪੁਲਸ 'ਤੇ ਦਿੱਲੀ 'ਚ ਬੱਗਾ ਨੂੰ ਅਗਵਾ ਕਰਨ ਦੀ ਐੱਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਬੱਗਾ ਦੇ ਪਿਤਾ ਦੀ ਸ਼ਿਕਾਇਤ 'ਤੇ ਦਿੱਲੀ ਪੁਲਸ ਨੇ ਅਗਵਾ ਦਾ ਕੇਸ ਦਰਜ ਕੀਤਾ ਹੈ। ਬੱਗਾ ਦੀ ਗ੍ਰਿਫ਼ਤਾਰੀ ਹੁਣ ਸੂਬਿਆਂ ਦੀ ਪੁਲਸ ਦਾ ਮਾਮਲਾ ਬਣ ਗਿਆ ਹੈ। ਜਿੱਥੇ ਪੁਲਸ ਪੁਲਸ ਨੇ ਬੱਗਾ ਨੂੰ ਗ੍ਰਿਫ਼ਤਾਰ ਕੀਤਾ ਹੈ ਤਾਂ ਉੱਥੇ ਹੀ ਦਿੱਲੀ ਪੁਲਸ 'ਚ ਬੱਗਾ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਅਤੇ ਕਿਹਾ ਕਿ ਉਨ੍ਹਾਂ ਨਾਲ ਪੰਜਾਬ ਪੁਲਸ ਨੇ ਕੁੱਟਮਾਰ ਕੀਤੀ ਅਤੇ ਉਨ੍ਹਾਂ ਦਾ ਮੋਬਾਇਲ ਖੋਹ ਲਿਆ। ਉੱਥੇ ਹੀ ਹਰਿਆਣਾ ਪੁਲਸ ਵੀ ਮਾਮਲੇ 'ਚ ਸਰਗਰਮ ਹੋ ਗਈ ਹੈ ਅਤੇ ਉਸ ਨੇ ਕੁਰੂਕੁਸ਼ੇਤਰ 'ਚ ਪੰਜਾਬ ਪੁਲਸ ਨੂੰ ਰੋਕ ਲਿਆ ਹੈ।
ਇਹ ਵੀ ਪੜ੍ਹੋ : ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ
ਜਾਣਕਾਰੀ ਅਨੁਸਾਰ ਪੰਜਾਬ ਪੁਲਸ ਨੇ ਆਈ.ਪੀ.ਸੀ. ਦੀ ਧਾਰਾ 153 ਏ (2 ਭਾਈਚਾਰਿਆਂ ਵਿਚਾਲੇ ਤਣਾਅ ਪੈਦਾ ਕਰਨਾ) 505 (ਅਫ਼ਵਾਹਾਂ ਫੈਲਾਉਣਾ) ਅਤੇ 506 (ਧਮਕੀ ਦੇਣਾ) ਦੇ ਅਧੀਨ ਮਾਮਲਾ ਦਰਜ ਕੀਤਾ ਸੀ। ਇਸ ਤੋਂ ਪਹਿਲਾਂ ਵੀ, ਪੰਜਾਬ ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਰਾਸ਼ਟਰੀ ਰਾਜਧਾਨੀ ਆਈ ਸੀ ਪਰ ਬੱਗਾ ਦੇ ਘਰ ਨਹੀਂ ਹੋਣ ਕਾਰਨ ਕਾਮਯਾਬੀ ਹਾਸਲ ਨਹੀਂ ਹੋਈ। ਉਨ੍ਹਾਂ ਦੀ ਨਜ਼ਰਬੰਦੀ ਦੇ ਤੁਰੰਤ ਬਾਅਦ, ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਕਾਰਵਾਈ ਲਈ ਪੰਜਾਬ ਪੁਲਸ ਦੀ ਆਲੋਚਨਾ ਕੀਤੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ