ਆਖ਼ਰ ਕਿਉਂ ਕੀਤੀ ਵਾਟਰ ਕੈਨਨ ਅਤੇ ਹੰਝੂ ਗੈਸ ਦੀ ਵਰਤੋਂ : ਹਰਿਆਣਾ ਪੁਲਸ

Tuesday, Feb 13, 2024 - 06:41 PM (IST)

ਆਖ਼ਰ ਕਿਉਂ ਕੀਤੀ ਵਾਟਰ ਕੈਨਨ ਅਤੇ ਹੰਝੂ ਗੈਸ ਦੀ ਵਰਤੋਂ : ਹਰਿਆਣਾ ਪੁਲਸ

ਹਰਿਆਣਾ (ਭਾਸ਼ਾ)- ਪੰਜਾਬ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਮੰਗਲਵਾਰ ਨੂੰ ਹਰਿਆਣਾ ਦੇ ਜੀਂਦ ਕੋਲ ਹੰਝੂ ਗੈਸ ਅਤੇ ਪਾਣੀ ਦੀਆਂ ਵਾਛੜਾਂ ਦਾ ਸਾਹਮਣਾ ਕਰਨਾ ਪਿਆ। ਪੁਲਸ ਨੇ ਕਿਸਾਨਾਂ ਨੂੰ ਜੀਂਦ ਜਿਲ੍ਹੇ 'ਚ ਖਨੌਰੀ ਬਾਰਡਰ ਤੋਂ ਹਰਿਆਣਾ 'ਚ ਪ੍ਰਵੇਸ਼ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਦਿਨ 'ਚ, ਕਿਸਾਨਾਂ ਨੂੰ ਹਰਿਆਣਾ ਦੇ ਅੰਬਾਲਾ 'ਚ ਸ਼ੰਭੂ ਬਾਰਡਰ 'ਤੇ ਵੀ ਇਸੇ ਤਰ੍ਹਾਂ ਦੀ ਪੁਲਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਸੀ। 

PunjabKesari

ਉੱਥੇ ਹੀ ਹਰਿਆਣਾ ਪੁਲਸ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨਕਾਰੀਆਂ ਵਲੋਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਪੁਲਸ 'ਤੇ ਭਾਰੀ ਪਥਰਾਅ ਕੀਤਾ, ਜਿਸ ਦੇ ਜਵਾਬ 'ਚ ਹਰਿਆਣਾ ਪੁਲਸ ਨੇ ਵਾਟਰ ਕੈਨਨ ਅਤੇ ਹੰਝੂ ਗੈਸ ਦਾ ਇਸਤੇਮਾਲ ਕਰ ਕੇ ਸਥਿਤੀ ਨੂੰ ਕੰਟਰੋਲ 'ਚ ਲਿਆ। ਦੱਸਣਯੋਗ ਹੈ ਕਿ ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News