ਕੇਜਰੀਵਾਲ ਦੀ ਅਪੀਲ- ਹਰਿਆਣਾ ਦੇ ਬਿਹਤਰ ਭਵਿੱਖ ਲਈ ਵੋਟ ਪਾਓ

Saturday, Oct 05, 2024 - 12:27 PM (IST)

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਲੋਕਾਂ ਤੋਂ ਸੂਬੇ ਦੇ ਬਿਹਤਰ ਭਵਿੱਖ ਲਈ ਵੋਟ ਪਾਉਣ ਦੀ ਅਪੀਲ ਕੀਤੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਕਿ ਮੈਂ ਹਰਿਆਣਾ ਦੇ ਸਾਰੇ ਭਰਾਵਾਂ, ਭੈਣਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ। ਅੱਜ ਹੀ ਆਪਣੀ ਵੋਟ ਪਾਓ। ਤੁਹਾਡੀ ਹਰ ਵੋਟ ਤੁਹਾਡੇ ਪਰਿਵਾਰ ਦੇ ਉੱਜਵਲ ਭਵਿੱਖ ਲਈ, ਇਕ ਬਿਹਤਰ ਹਰਿਆਣਾ ਦਾ ਨਿਰਮਾਣ ਲਈ ਹੋਵੇਗੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਵੀ ਹਰਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਦੇ ਤਿਉਹਾਰ ਵਿਚ ਹਿਸਾ ਲੈਣ ਦੀ ਅਪੀਲ ਕੀਤੀ ਸੀ।

ਆਤਿਸ਼ੀ ਨੇ ਸੋਸ਼ਲ ਮੀਡੀਆ 'ਐਕਸ' 'ਤੇ ਕਿਹਾ ਕਿ ਅੱਜ ਹਰਿਆਣਾ ਵਿਚ ਲੋਕਤੰਤਰ ਦਾ ਤਿਉਹਾਰ ਹੈ। ਮੈਂ ਹਰਿਆਣਾ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦੀ ਹਾਂ ਕਿ ਇਸ ਵਾਰ ਕ੍ਰਿਪਾ 24x7 ਬਿਜਲੀ, ਸਰਕਾਰੀ ਸਕੂਲ, ਚੰਗੇ ਇਲਾਜ ਅਤੇ ਬਿਹਤਰ ਹਰਿਆਣਾ ਲਈ ਵੋਟ ਪਾਓ। ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੁਸ਼ੀਲ ਗੁਪਤਾ ਨੇ ਵੀ ਹਰਿਆਣਾ ਦੇ ਲੋਕਾਂ ਨੂੰ ਇਸ ਲੋਕਤੰਤਰੀ ਤਿਉਹਾਰ ਵਿਚ ਆਪਣੀ ਕੀਮਤ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰ ਵੋਟ ਹਰਿਆਣਾ ਵਿਚ ਬਦਲਾਅ ਅਤੇ ਵਿਕਾਸ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਏਗੀ।

ਦੱਸ ਦੇਈਏ ਕਿ ਹਰਿਆਣਾ ਵਿਚ ਦੋ ਕਰੋੜ ਤੋਂ ਜ਼ਿਆਦਾ ਵੋਟਰ ਅੱਜ ਪੈ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਅਗਲੇ 5 ਸਾਲ ਲਈ ਸੂਬੇ ਦੀ ਕਿਸਮਤ ਦਾ ਫੈਸਲਾ ਕਰਨਗੇ। ਇਹ ਚੋਣਾਂ ਇਸ ਲਈ ਵੀ ਮਹੱਤਵਪੂਰਨ ਹਨ ਕਿਉਂਕਿ ਕਿਸਾਨ ਅੰਦੋਲਨ ਅਤੇ ਪਹਿਲਵਾਨਾਂ ਦੇ ਅੰਦੋਲਨ ਦਾ ਸਿਆਸਤ ਪਰਿਦ੍ਰਿਸ਼ 'ਤੇ ਅਸਰ ਪਿਆ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਪੈਣਗੀਆਂ।


Tanu

Content Editor

Related News