ਹਰਿਆਣਾ ਦੇ ਬਿਜਲੀ ਅਤੇ ਜੇਲ ਮੰਤਰੀ ਰਣਜੀਤ ਸਿੰਘ ਕੋਰੋਨਾ ਪਾਜ਼ੇਟਿਵ

Saturday, Aug 29, 2020 - 06:34 PM (IST)

ਹਰਿਆਣਾ ਦੇ ਬਿਜਲੀ ਅਤੇ ਜੇਲ ਮੰਤਰੀ ਰਣਜੀਤ ਸਿੰਘ ਕੋਰੋਨਾ ਪਾਜ਼ੇਟਿਵ

ਹਿਸਾਰ (ਵਾਰਤਾ)— ਹਰਿਆਣਾ ਦੇ ਜੇਲ ਮੰਤਰੀ ਰਣਜੀਤ ਸਿੰਘ ਚੌਟਾਲਾ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਬਿਜਲੀ ਅਤੇ ਜੇਲ ਮੰਤਰੀ ਰਣਜੀਤ ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕੀਤਾ ਕਿ ਮੈਂ ਆਪਣਾ ਕੋਰੋਨਾ ਟੈਸਟ ਫਿਰ ਤੋਂ ਕਰਵਾਇਆ ਹੈ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ 'ਤੇ ਇਕਾਂਤਵਾਸ ਹੋ ਰਿਹਾ ਹਾਂ। ਮੇਰੀ ਬੇਨਤੀ ਹੈ ਕਿ ਜੋ ਵੀ ਲੋਕ ਬੀਤੇ ਦਿਨੀਂ ਮੇਰੇ ਸੰਪਰਕ ਵਿਚ ਆਏ ਹਨ, ਕ੍ਰਿਪਾ ਕਰ ਕੇ ਖ਼ੁਦ ਨੂੰ ਇਕਾਂਤਵਾਸ ਕਰ ਕੇ ਆਪਣੀ ਜਾਂਚ ਕਰਵਾਉਣ। 

ਦੱਸ ਦੇਈਏ ਕਿ ਰਣਜੀਤ ਸਿੰਘ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਇਕ ਦਿਨਾਂ ਮਾਨਸੂਨ ਸੈਸ਼ਨ ਵਿਚ ਹਿੱਸਾ ਲਿਆ ਸੀ। ਉਨ੍ਹਾਂ ਨੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਟਰਾਂਸਪੋਰਟ ਮੰਤਰੀ ਮੂਲਚੰਦ ਅਤੇ ਖੇਤੀਬਾੜੀ ਮੰਤਰੀ ਜੇ. ਪੀ. ਦਲਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। 

ਚੌਟਾਲਾ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਕਾਰਨ ਸਤੰਬਰ ਮਹੀਨੇ 'ਚ ਹਿਸਾਰ ਜ਼ਿਲ੍ਹੇ ਦੇ ਉਨ੍ਹਾਂ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਲ ਮੰਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਕਾਰਨ ਵਾਇਰਸ 'ਤੇ ਰੋਕ ਲਈ ਉਨ੍ਹਾਂ ਵਲੋਂ ਹਰ ਮਹੀਨੇ ਹਿਸਾਰ ਦੇ ਲੋਕ ਨਿਰਮਾਣ ਆਰਾਮ ਘਰ 'ਚ ਬਿਜਲੀ ਸਮੇਤ ਹੋਰ ਸਮੱਸਿਆਵਾਂ ਦੇ ਹਲ ਲਈ ਹੋਣ ਵਾਲੀ ਜਨ ਸੁਣਵਾਈ ਪ੍ਰੋਗਰਾਮ ਵੀ ਇਸ ਵਾਰ ਰੱਦ ਕਰ ਦਿੱਤਾ ਗਿਆ ਹੈ।


author

Tanu

Content Editor

Related News