ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨਿਕਲੇ ਕੋਰੋਨਾ ਪਾਜ਼ੇਟਿਵ
Monday, Jan 24, 2022 - 03:16 PM (IST)

ਹਰਿਆਣਾ (ਵਾਰਤਾ)- ਹਰਿਆਣਾ ਦੇ ਬਿਜਲੀ ਅਤੇ ਜੇਲ ਮੰਤਰੀ ਰਣਜੀਤ ਸਿੰਘ ਕੋਰੋਨਾ ਨਾਲ ਪੀੜਤ ਹੋ ਗਏ ਹਨ। ਹਰਿਆਣਾ ਸਰਕਾਰ ਨੇ ਅੱਜ ਯਾਨੀ ਸੋਮਵਾਰ ਨੂੰ ਇੱਥੇ ਜਾਰੀ ਅਧਿਕਾਰਤ ਬਿਆਨ ਸ਼ੁਰੂਆਤੀ ਲੱਛਣਾਂ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਇਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਖ਼ੁਦ ਨੂੰ ਆਪਣੇ ਚੰਡੀਗੜ੍ਹ ਸਥਿਤ ਸਰਕਾਰੀ ਘਰ ਆਈਸੋਲੇਟ ਕਰ ਲਿਆ ਹੈ। ਨਾਲ ਹੀ ਆਪਣੇ ਹਫ਼ਤੇ ਭਰ ਦੇ ਅਗਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਗੱਲਬਾਤ ਅਸਫ਼ਲ ਹੋਣ ’ਤੇ ਰੱਖਿਆ ਮਾਹਰ ਬੋਲੇ- LAC ’ਤੇ ਸਥਿਤੀ ਨਾਜ਼ੁਕ, ਚੀਨ ਨੇ ਸਥਾਈ ਦੁਸ਼ਮਣੀ ਰੱਖੀ
ਇਸ ਦੇ ਨਾਲ ਹੀ ਰਣਜੀਤ ਸਿੰਘ ਨੇ ਪਿਛਲੇ 2-3 ਦਿਨਾਂ ਦੌਰਾਨ ਆਪਣੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ੁਦ ਨੂੰ ਆਈਸੋਲੇਟ ਕਰਨ ਅਤੇ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ। ਰਣਜੀਤ ਸਿੰਘ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਵੀ ਪਾਜ਼ੇਟਿਵ ਹੋ ਗਏ ਸਨ। ਉਨ੍ਹਾਂ ਨੇ ਆਪਣੇ ਨਿੱਜੀ ਸਟਾਫ਼ ਅਤੇ ਸਕਿਓਰਿਟੀ ਜਵਾਨਾਂ ਨੂੰ ਵੀ ਆਪਣਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਕਿ ਸੰਕਰਮਣ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ