ਹਰਿਆਣਾ ਸਿੱਖਿਆ ਵਿਭਾਗ ਦਾ ਆਦੇਸ਼, ਵਿਦਿਆਰਥੀਆਂ ''ਤੇ ਫੀਸ ਲਈ ਦਬਾਅ ਨਾ ਪਾਉਣ ਪ੍ਰਾਈਵੇਟ ਸਕੂਲ

Saturday, Apr 04, 2020 - 11:31 AM (IST)

ਹਰਿਆਣਾ ਸਿੱਖਿਆ ਵਿਭਾਗ ਦਾ ਆਦੇਸ਼, ਵਿਦਿਆਰਥੀਆਂ ''ਤੇ ਫੀਸ ਲਈ ਦਬਾਅ ਨਾ ਪਾਉਣ ਪ੍ਰਾਈਵੇਟ ਸਕੂਲ

ਚੰਡੀਗੜ੍ਹ-ਹਰਿਆਣਾ ਦੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼ ਦਿੱਤਾ ਹੈ ਕਿ ਲਾਕਡਾਊਨ ਦੌਰਾਨ ਵਿਦਿਆਰਥੀਆਂ 'ਤੇ ਫੀਸ ਜਮ੍ਹਾਂ ਕਰਵਾਉਣ ਲਈ ਦਬਾਅ ਨਾ ਬਣਾਵੇ ਅਤੇ ਸਥਿਤੀ ਸਾਧਾਰਨ ਹੋਣ 'ਤੇ ਹੀ ਫੀਸ ਲੈਣ ਦੀ ਕਾਰਵਾਈ ਕੀਤੀ ਜਾਵੇ। ਸੂਬਾ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਅਧਿਕਾਰਤ ਬਿਆਨ 'ਚ ਕਿਹਾ ਹੈ, ਹਰ ਤਰ੍ਹਾਂ ਦੀ ਫੀਸ ਕੁਲੈਕਸ਼ਨ 'ਤੇ ਤਰੁੰਤ ਪ੍ਰਭਾਵ ਤਹਿਤ ਰੋਕ ਲਗਾ ਦਿੱਤੀ ਗਈ ਹੈ। 

ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਜ਼ਿਲਾ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸੂਬਾ ਸਰਕਾਰ ਦੇ ਨਿਰਦੇਸ਼ਾਂ ਦੇ ਬਾਰੇ ਆਪਣੇ-ਆਪਣੇ ਖੇਤਰਾਂ 'ਚ ਪ੍ਰਾਈਵੇਟ ਸਕੂਲਾਂ ਨੂੰ ਜਾਣਕਾਰੀ ਦੇਣ। ਸੂਬਾ ਸਰਕਾਰ ਨੇ ਕਿਹਾ, ਕੋਰੋਨਾ ਵਾਇਰਸ ਅਤੇ ਲਾਕਡਾਊਨ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਸਥਿਤੀ ਸਾਧਾਰਨ ਹੁੰਦੀ ਅਤੇ ਸਕੂਲਾਂ ਨੂੰ ਫਿਰ ਤੋਂ ਖੋਲਿ੍ਹਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਫੀਸ ਜਮ੍ਹਾਂ ਕਰਵਾਈ ਜਾ ਸਕਦੀ ਹੈ। ਦੱਸਣਯੋਗ ਹੈ ਕਿ ਦੇਸ਼ 'ਚ ਤੇਜ਼ੀ ਨਾਲ ਵੱਧ ਰਹੀ ਕੋਰੋਨਾਵਾਇਰਸ ਮਹਾਮਾਰੀ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨਾਂ ਲਈ ਲਾਕਡਾਊਨ ਦਾ ਐਲਾਨ ਕੀਤਾ ਸੀ, ਜੋ 14 ਅਪ੍ਰੈਲ ਨੂੰ ਖਤਮ ਹੋਵੇਗਾ। 


author

Iqbalkaur

Content Editor

Related News