ਹਰਿਆਣਾ ਦੇ ਚੋਣ ਨਤੀਜਿਆਂ ''ਤੇ ਰਾਹੁਲ ਗਾਂਧੀ ਦਾ ਪਹਿਲਾ ਬਿਆਨ ਆਇਆ ਸਾਹਮਣੇ
Wednesday, Oct 09, 2024 - 01:30 PM (IST)
ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਉਮੀਦ ਤੋਂ ਪਰ੍ਹੇ ਦੱਸਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕਈ ਵਿਧਾਨ ਸਭਾ ਖੇਤਰਾਂ ਤੋਂ ਆ ਰਹੀਆਂ ਸ਼ਿਕਾਇਤਾਂ ਤੋਂ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇਗਾ। ਕਾਂਗਰਸ ਆਗੂ ਨੇ ਇਹ ਵੀ ਕਿਹਾ ਕਿ ਜੰਮੂ ਕਸ਼ਮੀਰ 'ਚ 'ਇੰਡੀਆ ਗਠਜੋੜ' ਦੀ ਜਿੱਤ ਸੰਵਿਧਾਨ ਅਤੇ ਲੋਕਤੰਤਰੀ ਸਵੈ-ਮਾਣ ਦੀ ਜਿੱਤ ਹੈ। ਰਾਹੁਲ ਨੇ 'ਐਕਸ' 'ਤੇ ਪੋਸਟ ਕੀਤਾ,''ਜੰਮੂ ਕਸ਼ਮੀਰ ਦੇ ਲੋਕਾਂ ਦਾ ਦਿਲੋਂ ਧੰਨਵਾਦ! ਪ੍ਰਦੇਸ਼ 'ਚ ਇੰਡੀਆ ਗਠਜੋੜ ਦੀ ਜਿੱਤ ਸੰਵਿਧਾਨ ਦੀ ਜਿੱਤ ਹੈ, ਲੋਕਤੰਤਰੀ ਸਵੈ-ਮਾਣ ਦੀ ਜਿੱਤ ਹੈ!'' ਜੰਮੂ ਕਸ਼ਮੀਰ 'ਚ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਗਠਜੋੜ 90 ਮੈਂਬਰੀ ਵਿਧਾਨ ਸਭਾ ਚੋਣਾਂ 'ਚ 48 ਸੀਟਾਂ ਨਾਲ ਸਰਕਾਰ ਬਣਾਉਣ ਲਈ ਤਿਆਰ ਹੈ।
ਰਾਹੁਲ ਨੇ ਕਿਹਾ,''ਅਸੀਂ ਹਰਿਆਣਾ ਦੇ ਉਮੀਦ ਤੋਂ ਪਰ੍ਹੇ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ। ਕਈ ਵਿਧਾਨ ਸਭਾ ਖੇਤਰਾਂ ਤੋਂ ਆ ਰਹੀਆਂ ਸ਼ਿਕਾਇਤਾਂ ਤੋਂ ਚੋਣ ਕਮਿਸ਼ਨ ਨੂੰ ਜਾਣੂ ਕਰਵਾਵਾਂਗੇ।'' ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ,''ਸਾਰੇ ਹਰਿਆਣਾਵਾਸੀਆਂ ਨੂੰ ਉਨ੍ਹਾਂ ਦੇ ਸਮਰਥਨ ਅਤੇ ਸਾਡੇ ਬੱਬਰ ਸ਼ੇਰ ਵਰਕਰਾਂ ਨੂੰ ਉਨ੍ਹਾਂ ਦੀ ਮਿਹਨਤ ਲਈ ਦਿਲੋਂ ਧੰਨਵਾਦ।'' ਉਨ੍ਹਾਂ ਕਿਹਾ ਕਿ ਹੱਕ, ਸਮਾਜਿਕ ਅਤੇ ਆਰਥਿਕ ਨਿਆਂ ਦਾ, ਸੱਚਾਈ ਦਾ ਇਹ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਜਾਰੀ ਰਹੇਗਾ। ਜੂਨ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹਰਿਆਣਾ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਹੋਈ ਪਹਿਲੀ ਵੱਡੀ ਸਿੱਧੀ ਲੜਾਈ 'ਚ ਸੱਤਾਧਾਰੀ ਭਾਜਪਾ ਨੇ 90 ਮੈਂਬਰੀ ਵਿਧਾਨ ਸਭਾ ਲਈ ਹੋਈਆਂ ਚੋਣਾਂ 'ਚ 48 ਸੀਟਾਂ 'ਤੇ ਜਿੱਤ ਦਰਜ ਕੀਤੀ, ਜਦੋਂ ਕਿ 2019 'ਚ ਉਸ ਨੂੰ 41 ਸੀਟਾਂ ਮਿਲੀਆਂ ਸਨ। ਕਾਂਗਰਸ ਨੂੰ 37 ਸੀਟਾਂ 'ਤੇ ਸੰਤੋਸ਼ ਕਰਨਾ ਪਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8