ਹਰਿਆਣਾ ''ਚ ਵਾਪਰਿਆ ਭਿਆਨਕ ਹਾਦਸਾ, 6 ਨੌਜਵਾਨਾਂ ਦੀ ਮੌਤ
Sunday, Feb 02, 2020 - 12:34 PM (IST)

ਕੈਥਲ— ਹਰਿਆਣਾ ਦੇ ਕੈਥਲ ਜ਼ਿਲੇ 'ਚ ਪੁੰਡਰੀ-ਢਾਂਡ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇਕ ਐੱਸ. ਯੂ. ਵੀ. ਦੇ ਇਕ ਅਣਪਛਾਤੇ ਵਾਹਨ ਨਾਲ ਟਕਰਾ ਜਾਣ ਕਾਰਨ 6 ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਸ਼ਨੀਵਾਰ ਰਾਤ ਹਰੀਦੁਆਰ ਤੋਂ ਕੈਥਲ ਜ਼ਿਲੇ ਸਥਿਤ ਆਪਣੇ ਪਿੰਡ ਪਰਤ ਰਹੇ ਸਨ, ਤਾਂ ਇਹ ਹਾਦਸਾ ਵਾਪਰਿਆ। ਹਾਦਸੇ ਵਿਚ ਮਾਰੇ ਗਏ ਨੌਜਵਾਨਾਂ ਦੀ ਉਮਰ 19 ਤੋਂ 25 ਸਾਲ ਦਰਮਿਆਨ ਸੀ। ਪੁਲਸ ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।