ਮਾਤਮ ''ਚ ਬਦਲੀਆਂ ਖੁਸ਼ੀਆਂ, ਵਿਆਹ ਵਾਲੇ ਮੁੰਡੇ ਸਮੇਤ ਦੋਸਤ ਦੀ ਸੜਕ ਹਾਦਸੇ ''ਚ ਮੌਤ

Wednesday, Nov 11, 2020 - 06:03 PM (IST)

ਮਾਤਮ ''ਚ ਬਦਲੀਆਂ ਖੁਸ਼ੀਆਂ, ਵਿਆਹ ਵਾਲੇ ਮੁੰਡੇ ਸਮੇਤ ਦੋਸਤ ਦੀ ਸੜਕ ਹਾਦਸੇ ''ਚ ਮੌਤ

ਸਿਰਸਾ— ਹਰਿਆਣਾ ਦੇ ਸਿਰਸਾ ਦੇ ਪਿੰਡ ਪਨਿਹਾਰੀ ਨੇੜੇ ਇਕ ਬਾਈਕ ਅਤੇ ਟਰੱਕ 'ਚ ਟੱਕਰ ਹੋ ਗਈ, ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ। ਦੋਹਾਂ ਮ੍ਰਿਤਕਾਂ 'ਚ ਇਕ ਪੰਜਾਬ ਦੇ ਸਰਦੂਲਗੜ੍ਹ ਅਤੇ ਦੂਜਾ ਉੱਤਰ ਪ੍ਰਦੇਸ਼ ਦਾ ਵਾਸੀ ਸੀ। ਫਿਲਹਾਲ ਪੁਲਸ ਨੇ ਦੋਹਾਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਹਨ, ਜਦਕਿ ਜ਼ਖਮੀ ਨੌਜਵਾਨ ਦਾ ਇਲਾਜ ਹਿਸਾਰ ਦੇ ਹਸਪਤਾਲ 'ਚ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਬੱਚੇ ਨੂੰ ਬੈਗ 'ਚ ਚਿੱਠੀ ਨਾਲ ਲਵਾਰਿਸ ਛੱਡ ਗਿਆ ਪਿਤਾ, ਲਿਖਿਆ- 'ਕੁਝ ਦਿਨ ਮੇਰੇ ਪੁੱਤ ਨੂੰ ਪਾਲ ਲਓ'

ਜਾਣਕਾਰੀ ਮੁਤਾਬਕ 3 ਨੌਜਵਾਨ ਇਕ ਹੀ ਬਾਈਕ 'ਤੇ ਸਵਾਰ ਸਨ। ਮ੍ਰਿਤਕ ਗੁਰਸੇਵਕ ਸਿੰਘ ਦਾ ਕੁਝ ਦਿਨਾਂ ਵਿਚ ਵਿਆਹ ਹੋਣ ਵਾਲਾ ਸੀ, ਜਿਸ ਦੀ ਖਰੀਦਦਾਰੀ ਲਈ ਉਹ ਸਿਰਸਾ ਆਏ ਹੋਏ ਸਨ। ਜਦੋਂ ਉਹ ਸਿਰਸਾ ਤੋਂ ਸਰਦੂਲਗੜ੍ਹ ਵਾਪਸ ਜਾ ਰਹੇ ਸਨ ਤਾਂ ਪਿੰਡ ਪਨਿਹਾਰੀ ਨੇੜੇ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਗੁਰਸੇਵਕ ਦੀ ਮੌਤ ਨਾਲ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਪੁਲਸ ਨੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਟਰੱਕ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਤਿੰਨੋਂ ਨੌਜਵਾਨ ਪੰਜਾਬ ਦੇ ਸਰਦੂਲਗੜ੍ਹ ਵਿਚ ਫਾਈਨੈਂਸ ਕੰਪਨੀ ਵਿਚ ਕੰਮ ਕਰਦੇ ਹਨ। ਚਮਸ਼ਦੀਦ ਗਵਾਹ ਸ਼ੁਭਦੀਪ ਸਿੰਘ ਨੇ ਦੱਸਿਆ ਕਿ ਇਕ ਬਾਈਕ ਅਤੇ ਟਰੱਕ ਵਿਚ ਟੱਕਰ ਹੋ ਗਈ ਸੀ, ਜਿਸ ਕਾਰਨ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਦੀਵਾਲੀ ਦੀਆਂ ਤਿਆਰੀਆਂ ਦੌਰਾਨ ਘਰ 'ਚ ਪੈ ਗਿਆ ਚੀਕ-ਚਿਹਾੜਾ, ਮਾਸੂਮ ਦੀ ਦਰਦਨਾਕ ਮੌਤ

ਓਧਰ ਸਦਰ ਥਾਣਾ ਮੁਖੀ ਦੇਵੀ ਲਾਲ ਨੇ ਦੱਸਿਆ ਕਿ ਗੁਰਸੇਵਕ ਸਿੰਘ ਦਾ 25 ਨਵੰਬਰ ਨੂੰ ਵਿਆਹ ਸੀ। ਆਪਣੇ ਵਿਆਹ ਦੀ ਖਰੀਦਦਾਰੀ ਕਰਨ ਲਈ ਉਹ ਦੋਸਤਾਂ ਨਾਲ ਸਿਰਸਾ ਆਏ ਹੋਏ ਸਨ। ਪਿੰਡ ਪਨਿਹਾਰੀ ਨੇੜੇ ਹਨੇਰਾ ਹੋਣ ਕਾਰਨ ਗੁਰਸੇਵਕ ਦੀ ਬਾਈਕ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਗੁਰਸੇਵਕ ਅਤੇ ਪ੍ਰਸ਼ਾਂਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਪਰਮਿੰਦਰ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਿਸਾਰ ਰੈਫਰ ਕੀਤਾ ਗਿਆ। ਟਰੱਕ ਡਰਾਈਵਰ ਖ਼ਿਲਾਫ਼ ਲਾਪ੍ਰਵਾਹੀ ਵਰਤਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਫਤਿਹਵੀਰ ਦੀ ਯਾਦ ਨੂੰ ਤਾਜ਼ਾ ਕਰ ਗਿਆ 'ਪ੍ਰਹਿਲਾਦ', 90 ਘੰਟੇ ਲੜਦਾ ਰਿਹੈ ਜ਼ਿੰਦਗੀ ਤੇ ਮੌਤ ਦੀ ਜੰਗ


author

Tanu

Content Editor

Related News