ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਕੇਂਦਰ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ

Wednesday, Nov 13, 2024 - 05:35 PM (IST)

ਚੰਡੀਗੜ੍ਹ- ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਦਾ ਨਵਾਂ ਭਵਨ ਬਣਨ ਦਾ ਰਾਹ ਸਾਫ਼ ਹੋ ਗਿਆ ਹੈ। ਦਰਅਸਲ ਕੇਂਦਰ ਸਰਕਾਰ ਦੇ ਦਖ਼ਲ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਨੂੰ ਵਿਧਾਨ ਸਭਾ ਭਵਨ ਬਣਾਏ ਜਾਣ ਲਈ ਜ਼ਮੀਨ ਦੇਣ ਦੇ ਪ੍ਰਸਤਾਵ 'ਤੇ ਸਹਿਮਤੀ ਦਿੱਤੀ। ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਦੇ ਪ੍ਰਸਤਾਵ 'ਤੇ ਸਹਿਮਤੀ ਜਤਾਈ ਸੀ ਪਰ ਵਾਤਾਵਰਨ ਅਤੇ ਜੰਗਲਾਂ ਦੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਬਦਲਾਅ ਲਈ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਪ੍ਰਸਤਾਵ ਭੇਜਿਆ ਸੀ। ਜਿਸ 'ਤੇ ਕੇਂਦਰ ਸਰਕਾਰ ਨੇ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨ ਮੁਤਾਬਕ ਪੰਚਕੂਲਾ ਖੇਤਰ ਤੋਂ ਹਰਿਆਣਾ ਨੂੰ ਮਿਲੀ ਜ਼ਮੀਨ ਚੰਡੀਗੜ੍ਹ ਦੇ ਆਈ. ਟੀ ਪਾਰਕ ਦੀ 123 ਏਕੜ ਜ਼ਮੀਨ ਦੇ ਨਾਲ ਲੱਗਦੀ ਹੈ।

ਇਹ ਵੀ ਪੜ੍ਹੋ- 16 ਵਾਰ ਇੰਟਰਵਿਊ 'ਚੋਂ ਫੇਲ ਰਿਹਾ ਸ਼ਖਸ ਬਣ ਗਿਆ ਅਸਿਸਟੈਂਟ ਕਮਾਂਡੈਂਟ

ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਸਨ। ਦੱਸ ਦੇਈਏ ਕਿ ਜੁਲਾਈ 2022 'ਚ ਜੈਪੁਰ ਵਿਚ ਇਕ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਚੰਡੀਗੜ੍ਹ ਵਿਚ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਨਵੀਂ ਵਿਧਾਨ ਸਭਾ ਲਈ ਚੰਡੀਗੜ੍ਹ ਵੱਲੋਂ ਰੇਲਵੇ ਸਟੇਸ਼ਨ ਤੋਂ ਆਈ.ਟੀ ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਦਿੱਤੀ ਜਾ ਰਹੀ ਹੈ। ਬਦਲੇ ਵਿਚ ਹਰਿਆਣਾ ਤੋਂ 12 ਏਕੜ ਜ਼ਮੀਨ ਲਈ ਜਾਵੇਗੀ। ਮਨਸਾ ਦੇਵੀ ਕੰਪਲੈਕਸ ਨੇੜੇ 12 ਏਕੜ ਜ਼ਮੀਨ ਈਕੋ-ਸੰਵੇਦਨਸ਼ੀਲ ਜ਼ੋਨ ਵਿਚ ਆਉਂਦੀ ਹੈ। ਜਿਸ 'ਤੇ ਕੇਂਦਰ ਸਰਕਾਰ ਦੇ ਵਾਤਾਵਰਣ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਬਦਲਾਅ ਕੀਤਾ ਹੈ।

ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਨੂੰ ਮਿਲੇਗਾ 450 ਰੁਪਏ 'ਚ LPG ਗੈਸ ਸਿਲੰਡਰ


 


Tanu

Content Editor

Related News