IAS ਅਫ਼ਸਰ ਦੇ ਸਕੱਤਰ ਨੇ ਹਰਿਆਣਾ ਸਕੱਤਰੇਤ ''ਚ ਕੀਤੀ ਖੁਦਕੁਸ਼ੀ
Wednesday, Feb 25, 2026 - 02:16 PM (IST)
ਚੰਡੀਗੜ੍ਹ- ਹਰਿਆਣਾ ਸਕੱਤਰੇਤ ਦੀ ਇਮਾਰਤ ਤੋਂ ਛਾਲ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ, ਜੋ IAS ਅਫ਼ਸਰ ਹਿਤੇਸ਼ ਕੁਮਾਰ ਮੀਨਾ ਦੇ ਸਪੈਸ਼ਲ ਸੀਨੀਅਰ ਸਕੱਤਰ ਵਜੋਂ ਤਾਇਨਾਤ ਸਨ। ਚਸ਼ਮਦੀਦਾਂ ਅਨੁਸਾਰ ਇਹ ਘਟਨਾ ਦੁਪਹਿਰ ਕਰੀਬ 12:24 ਵਜੇ ਵਾਪਰੀ। ਗਣੇਸ਼ ਦਾਸ ਆਪਣੇ ਦਫ਼ਤਰ 'ਚ ਰੋਜ਼ਾਨਾ ਦੀ ਤਰ੍ਹਾਂ ਕੰਮ ਕਰ ਰਹੇ ਸਨ। ਕੰਮ ਕਰਦੇ-ਕਰਦੇ ਉਹ ਅਚਾਨਕ ਬਿਨਾਂ ਕਿਸੇ ਨੂੰ ਕੁਝ ਦੱਸੇ ਸਕੱਤਰੇਤ ਦੀ ਛੱਤ 'ਤੇ ਚਲੇ ਗਏ ਅਤੇ ਉੱਥੋਂ ਹੇਠਾਂ ਛਾਲ ਮਾਰ ਦਿੱਤੀ। ਮੌਕੇ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।
15 ਦਿਨ ਪਹਿਲਾਂ ਵੀ ਕੀਤੀ ਸੀ ਕੋਸ਼ਿਸ਼
ਸੂਤਰਾਂ ਅਨੁਸਾਰ ਗਣੇਸ਼ ਦਾਸ ਅਰੋੜਾ ਨੇ 15 ਦਿਨ ਪਹਿਲਾਂ ਵੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਸਮੇਂ ਉੱਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਫੜ ਲਿਆ ਸੀ ਅਤੇ ਬਚਾਅ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਇਸੇ ਸਾਲ ਅਕਤੂਬਰ 'ਚ ਰਿਟਾਇਰ ਹੋਣ ਵਾਲੇ ਸਨ। ਉਨ੍ਹਾਂ ਦੀ ਪਤਨੀ ਗਵਰਨਰ ਹਾਊਸ (ਰਾਜ ਭਵਨ) 'ਚ ਤਾਇਨਾਤ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਸੈਕਟਰ 16 ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਪਰਿਵਾਰ ਵੱਲੋਂ ਇਸ ਘਟਨਾ 'ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਜ਼ਿਕਰਯੋਗ ਹੈ ਕਿ ਕਰੀਬ ਇਕ ਸਾਲ ਪਹਿਲਾਂ ਵੀ ਖੇਤੀਬਾੜੀ ਵਿਭਾਗ ਦੇ ਇਕ ਮੁਲਾਜ਼ਮ ਨੇ ਇਸੇ ਇਮਾਰਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
