ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੀਆਂ ਚੋਣਾਂ ''ਤੇ ਲੱਗੀ ਰੋਕ, ਇਸ ਕਾਰਨ ਵਾਪਸ ਲਿਆ ਗਿਆ ਸ਼ੈਡਿਊਲ
Friday, Feb 09, 2024 - 12:24 PM (IST)
ਹਰਿਆਣਾ (ਭਾਸ਼ਾ)- ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨਰ ਜੱਜ ਐੱਚ.ਐੱਸ. ਭੱਲਾ (ਸੇਵਾਮੁਕਤ) ਨੇ ਵੀਰਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ.ਐੱਸ.ਜੀ.ਐੱਮ.ਸੀ.) ਦੇ ਚੋਣ ਪ੍ਰੋਗਰਾਮ ਨੂੰ ਵਾਪਸ ਲੈ ਲਿਆ। ਕਮਿਸ਼ਨਰ ਵਲੋਂ 6 ਮਾਰਚ ਨੂੰ ਐੱਚ.ਐੱਸ.ਜੀ.ਐੱਮ.ਸੀ. ਚੋਣਾਂ ਕਰਵਾਉਣ ਦਾ ਪ੍ਰੋਗਰਾਮ ਜਾਰੀ ਕਰਨ ਦੇ ਇਕ ਦਿਨ ਬਾਅਦ ਇਹ ਘਟਨਾਕ੍ਰਮ ਹੋਇਆ ਹੈ।
ਇਹ ਵੀ ਪੜ੍ਹੋ : ਲੋਕ ਸਭਾ ’ਚ ਵ੍ਹਾਈਟ ਪੇਪਰ ਲਿਆਈ ਮੋਦੀ ਸਰਕਾਰ, ਜਵਾਬ ’ਚ ਕਾਂਗਰਸ ਲਿਆਈ ਬਲੈਕ ਪੇਪਰ
ਜੱਜ ਭੱਲਾ ਨੇ ਇਕ ਬਿਆਨ 'ਚ ਕਿਹਾ ਕਿ ਹਰਿਆਣਾ ਦੇ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਇਕ ਚਿੱਠੀ ਲਿਖ ਕੇ ਐੱਚ.ਐੱਸ.ਜੀ.ਐੱਮ.ਸੀ. ਦੀਆਂ ਚੋਣਾਂ ਦੇ ਪ੍ਰੋਗਰਾਮ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਬਿਆਨ ਅਨੁਸਾਰ, ਚਿੱਠੀ 'ਚ ਜ਼ਿਕਰ ਕੀਤਾ ਗਿਆ ਹੈ ਕਿ ਉਕਤ ਚੋਣਾਂ ਦਾ ਪ੍ਰੋਗਰਾਮ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਅਤੇ ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਆਯੋਜਿਤ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚਾਲੇ ਆ ਰਿਹਾ ਹੈ। ਜੱਜ ਭੱਲਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤ 'ਚ ਚੋਣ ਪ੍ਰੋਗਰਾਮ ਵਾਪਸ ਲੈ ਲਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e