ਹਰਿਆਣਾ ਦੇ ਖੇਡ ਮੰਤਰੀ ਸੰਦੀਪ ਨੇ ਮੁੱਖ ਮੰਤਰੀ ਨੂੰ ਸੌਂਪਿਆ ਆਪਣਾ ਵਿਭਾਗ, FIR ਦਰਜ ਹੋਣ ਤੋਂ ਬਾਅਦ ਲਿਆ ਫ਼ੈਸਲਾ

01/01/2023 1:31:16 PM

ਚੰਡੀਗੜ੍ਹ- ਹਰਿਆਣਾ ਦੀ ਮਨੋਹਰ ਲਾਲ ਸਰਕਾਰ ਵਿੱਚ ਖੇਡ ਰਾਜ ਮੰਤਰੀ ਸੰਦੀਪ ਸਿੰਘ ਨੇ ਆਪਣਾ ਖੇਡ ਵਿਭਾਗ ਮੁੱਖ ਮੰਤਰੀ ਨੂੰ ਸੌੱਪ ਦਿੱਤਾ ਹੈ।  ਸੰਦੀਪ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਹੈ।। ਉਨ੍ਹਾਂ ਅੱਗੇ  ਕਿਹਾ ਕਿ ਮੈਂ ਅਸਤੀਫਾ ਨਹੀਂ ਦੇ ਰਿਹਾ।  ਜਾਂਚ ਰਿਪੋਰਟ ਆਉਣ ਤਕ ਮੈਂ ਆਪਣਾ ਵਿਭਾਗ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਹਾੈ। ਇਕ ਜੂਨੀਅਰ ਮਹਿਲਾ ਕੋਚ ਨੇ ਸੰਦੀਪ ਸਿੰਘ 'ਤੇ ਗੰਭੀਰ ਦੋਸ਼ ਲਗਾਏ ਸਨ। ਮਹਿਲਾ ਕੋਚ ਦਾ ਕਹਿਣਾ ਹੈ ਕਿ ਮੰਤਰੀ ਨੇ ਉਸ ਨੂੰ ਆਪਣੀ ਕੋਠੀ ਵਿਚ ਬੁਲਾ ਕੇ ਉਸ ਨਾਲ ਛੇੜਛਾੜ ਕੀਤੀ। ਪੁਲਿਸ ਪਹਿਲਾਂ ਹੀ ਐਫਆਈਆਰ ਦਰਜ ਕਰ ਚੁੱਕੀ ਹੈ। ਖੇਡ ਮੰਤਰੀ ਖ਼ਿਲਾਫ਼ 31.12.2022 ਨੂੰ ਧਾਰਾ 354, 354ਏ, 354ਬੀ, 342, 506 ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਾਉਦੀ ਅਰਬ ਦੇ ਕਲੱਬ ਨਾਲ ਜੁੜੇ ਰੋਨਾਲਡੋ, ਹਰ ਸਾਲ ਮਿਲਣਗੇ 1773 ਕਰੋੜ ਰੁਪਏ

ਸੰਦੀਪ ਸਿੰਘ ਮੁਤਾਬਕ ਮੇਰਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਨੂੰ ਉਮੀਦ ਹੈ ਕਿ ਮੇਰੇ 'ਤੇ ਲਗਾਏ ਗਏ ਝੂਠੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਹੋਵੇਗੀ। ਜਾਂਚ ਰਿਪੋਰਟ ਆਉਣ ਤੱਕ ਖੇਡ ਵਿਭਾਗ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਨੂੰ ਸੌਂਪਦਾ ਹਾਂ।

ਇਹ ਵੀ ਪੜ੍ਹੋ : ਜਲੰਧਰ ਦੇ ਦਿਵੇਸ਼ ਮੇਹਨ ਨੇ ਏਸ਼ੀਆ ਚੈਂਪੀਅਨਸ਼ਿਪ 'ਚ ਚਮਕਾਇਆ ਭਾਰਤ ਦਾ ਨਾਂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਆਪਣੀ ਰਾਏ।

Tarsem Singh

This news is Content Editor Tarsem Singh