ਮੇਲੇ 'ਚ ਝੂਲਾ ਟੁੱਟਣ ਨਾਲ ਮਚੀ ਹਫੜਾ-ਦਫੜੀ, 2 ਬੱਚਿਆਂ ਸਮੇਤ ਔਰਤ ਜ਼ਖ਼ਮੀ
Monday, Feb 13, 2023 - 02:04 PM (IST)
ਰੇਵਾੜੀ (ਮਹਿੰਦਰ)- ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਹੁੱਡਾ ਗਰਾਊਂਡ 'ਚ ਚੱਲ ਰਹੇ ਲੰਡਨ ਬ੍ਰਿਜ ਫਨ ਫੇਅਰ ਮੇਲੇ 'ਚ ਇਕ ਝੂਲਾ ਟੁੱਟ ਕੇ ਹੇਠਾਂ ਡਿੱਗ ਗਿਆ। ਝੂਲਾ ਟੁੱਟਦੇ ਹੀ ਮੇਲੇ ਵਿਚ ਹਫੜਾ-ਦਫੜੀ ਮਚ ਗਈ। ਝੂਲਾ ਟੁੱਟਣ ਕਾਰਨ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਉਨ੍ਹਾਂ ਨੂੰ ਉੱਥੇ ਮੌਜੂਦ ਲੋਕਾਂ ਨੇ ਹਸਪਤਾਲ ਪਹੁੰਚਾਇਆ। ਫ਼ਿਲਹਾਲ ਮੇਲੇ ਨੂੰ ਬੰਦ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- PM ਮੋਦੀ ਨੇ 'ਏਰੋ ਇੰਡੀਆ' ਦਾ ਕੀਤਾ ਉਦਘਾਟਨ, ਕਿਹਾ- ਅੱਜ ਭਾਰਤ ਤੇਜ਼ ਅਤੇ ਦੂਰ ਦੀ ਸੋਚਦਾ ਹੈ
ਦਰਅਸਲ ਸ਼ਹਿਰ 'ਚ ਜ਼ਿਲ੍ਹਾ ਸਕੱਤਰੇਤ ਦੇ ਪਿੱਛੇ ਹੁੱਡਾ ਗਰਾਊਂਡ 'ਚ ਲੰਡਨ ਬ੍ਰਿਜ ਫਨ ਫੇਅਰ ਨਾਮ ਦਾ ਮੇਲਾ ਲੱਗਾ ਹੋਇਆ ਹੈ। ਮੇਲੇ 'ਚ ਐਤਵਾਰ ਸ਼ਾਮ ਨੂੰ ਅਚਾਨਕ ਚੱਲਦਾ ਝੂਲਾ ਟੁੱਟ ਕੇ ਹੇਠਾਂ ਡਿੱਗ ਗਿਆ। ਝੂਲਾ ਡਿੱਗਦੇ ਹੀ ਮੇਲੇ 'ਚ ਹਫੜਾ-ਦਫੜੀ ਮਚ ਗਈ। ਝੂਲਾ ਟੁੱਟਣ ਕਾਰਨ ਇਸ 'ਚ ਸਵਾਰ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ- ਪਿਓ ਨੇ ਪੁੱਤ ਦੇ ਬਚਪਨ ਦਾ ਸੁਫ਼ਨਾ ਕੀਤਾ ਪੂਰਾ; ਹੈਲੀਕਾਪਟਰ 'ਚ ਵਿਆਹ ਕੇ ਲਿਆਇਆ ਲਾੜੀ, ਖੜ੍ਹ-ਖੜ੍ਹ ਤੱਕਦੇ ਰਹੇ ਲੋਕ
ਦੂਜੇ ਪਾਸੇ ਜ਼ਖ਼ਮੀਆਂ ਦੇ ਵਾਰਸਾਂ ਨੇ ਪ੍ਰਸ਼ਾਸਨ ’ਤੇ ਲਾਪ੍ਰਵਾਹੀ ਦਾ ਦੋਸ਼ ਲਾਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਮੇਲੇ ਵਾਲੀ ਥਾਂ ’ਤੇ ਪ੍ਰਸ਼ਾਸਨ ਵੱਲੋਂ ਕੋਈ ਐਂਬੂਲੈਂਸ ਨਹੀਂ ਸੀ। ਇੰਨਾ ਹੀ ਨਹੀਂ ਇਸ ਤੋਂ ਇਲਾਵਾ ਮੇਲੇ 'ਚ ਕਈ ਤਰ੍ਹਾਂ ਦੀਆਂ ਖਾਮੀਆਂ ਦੇ ਵੀ ਦੋਸ਼ ਲੱਗੇ ਹਨ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਫਨ ਫੇਅਰ 'ਚ ਝੂਲੇ ਟੁੱਟਣ ਦੀ ਘਟਨਾ 'ਚ 3 ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਮੇਲੇ 'ਚ ਗੈਸ ਬੈਲੂਨ ਸਿਲੰਡਰ ਫਟਿਆ, 4 ਦੀ ਮੌਤ, ਪਿਆ ਚੀਕ-ਚਿਹਾੜਾ