ਸੀ. ਐੱਮ. ਮਨੋਹਰ ਲਾਲ ਤੋਂ ਬਾਅਦ ਟਰਾਂਸਪੋਰਟ ਮੰਤਰੀ ਮੂਲਚੰਦ ਕੋਰੋਨਾ ਪਾਜ਼ੇਟਿਵ

08/25/2020 10:24:14 AM

ਹਰਿਆਣਾ— ਹਰਿਆਣਾ ਦੇ ਟਰਾਂਸਪੋਰਟ ਅਤੇ ਖਨਨ ਮੰਤਰੀ ਮੂਲਚੰਦ ਸ਼ਰਮਾ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਮੂਲਚੰਦ ਨੇ ਮੰਗਲਵਾਰ ਯਾਨੀ ਕਿ ਅੱਜ ਖੁਦ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਸੋਮਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਸ਼ਰਮਾ ਨੇ ਖੁਦ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੇਰੀ ਨੋਵਲ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਲਈ ਮੈਂ ਖੁਦ ਨੂੰ ਆਈਸੋਲੇਟ ਕਰ ਰਿਹਾ ਹਾਂ। ਪਿਛਲੇ ਦਿਨੀਂ ਜੋ ਲੋਕ ਵੀ ਮੇਰੇ ਸੰਪਕਰ ਵਿਚ ਆਏ ਹਨ, ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਵੀ ਆਪਣਾ ਟੈਸਟ ਕਰਵਾਉਣ ਅਤੇ ਖੁਦ ਨੂੰ ਸੁਰੱਖਿਅਤ ਰੱਖਣ।

PunjabKesari

ਦੱਸਣਯੋਗ ਹੈ ਕਿ ਹਰਿਆਣਾ ਦੇ ਕਈ ਨੇਤਾ ਕੋਰੋਨਾ ਦਾ ਲਪੇਟ ਵਿਚ ਆ ਚੁੱਕੇ ਹਨ। ਕਈ ਵਿਧਾਇਕ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਦੇਰ ਰਾਤ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਬੁੱਧਵਾਰ ਯਾਨੀ ਕਿ ਕੱਲ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਅਤੇ ਕੁਝ ਵਿਧਾਇਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਅਜਿਹੇ ਵਿਚ ਸੈਸ਼ਨ ਨੂੰ ਲੈ ਕੇ ਸ਼ੱਕ ਦੇ ਬੱਦਲ ਪੈਦਾ ਹੋ ਗਏ ਹਨ। ਇਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ, ਸਪੀਕਰ ਅਤੇ ਕੈਬਨਿਟ ਮੰਤਰੀ ਕੋਰੋਨਾ ਪਾਜ਼ੇਟਿਵ ਹਨ।

ਇਹ ਵੀ ਪੜ੍ਹੋ: ਹਰਿਆਣਾ ਦੇ ਸੀ.ਐੱਮ. ਨੂੰ ਹੋਇਆ ਕੋਰੋਨਾ, ਵਿਧਾਨਸਭਾ ਸਪੀਕਰ ਵੀ ਮਿਲ ਚੁੱਕੇ ਹਨ ਪਾਜ਼ੇਟਿਵ


Tanu

Content Editor

Related News