ਹਰਿਆਣਾ ਵਿਧਾਨ ਸਭਾ ਚੋਣਾਂ ; ਕਾਂਗਰਸ ਦੇ 28 ''ਚੋਂ 27 ਮੌਜੂਦਾ ਵਿਧਾਇਕਾਂ ਨੂੰ ਮਿਲੀ ਟਿਕਟ

Saturday, Sep 07, 2024 - 02:59 AM (IST)

ਹਰਿਆਣਾ ਵਿਧਾਨ ਸਭਾ ਚੋਣਾਂ ; ਕਾਂਗਰਸ ਦੇ 28 ''ਚੋਂ 27 ਮੌਜੂਦਾ ਵਿਧਾਇਕਾਂ ਨੂੰ ਮਿਲੀ ਟਿਕਟ

ਚੰਡੀਗੜ੍ਹ (ਬਾਂਸਲ)- ਕਈ ਬੈਠਕਾਂ ਦੇ ਦੌਰ ਤੋਂ ਬਾਅਦ ਕਾਂਗਰਸ ਨੇ 31 ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਰਾਤ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਬੀਤੇ ਦਿਨ ਹੀ ਪਾਰਟੀ ’ਚ ਸ਼ਾਮਲ ਹੋਈ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਨਾ ਤੋਂ ਚੋਣ ਮੈਦਾਨ ’ਚ ਉਤਾਰਿਆ ਹੈ। ਇਸ ਦੇ ਨਾਲ ਹੀ, ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਨੂੰ ਗੜੀ ਸਾਂਪਲਾ-ਕਿਲੋਈ, ਕਾਂਗਰਸ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਉਦੇਭਾਨ ਹੋਡਲ ਤੋਂ, ਜਦੋਂ ਕਿ ਮੇਵਾ ਸਿੰਘ ਲਾਡਵਾ ’ਚ ਮੁੱਖ ਮੰਤਰੀ ਨਾਇਬ ਸੈਣੀ ਦੇ ਵਿਰੁੱਧ ਚੋਣ ਲੜਨਗੇ।

ਕਾਂਗਰਸ ਦੇ ਮੌਜੂਦਾ 28 ਵਿਧਾਇਕਾਂ ’ਚੋਂ 27 ਅਤੇ ਆਜ਼ਾਦ ਅਤੇ ਜਜਪਾ ਤੋਂ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਨੂੰ ਵੀ ਟਿਕਟ ਮਿਲੀ ਹੈ। ਇਸਰਾਨਾ ਤੋਂ ਵਿਧਾਇਕ ਬਲਬੀਰ ਵਾਲਮੀਕਿ ਦਾ ਨਾਂ ਇਸ ਸੂਚੀ ’ਚ ਨਹੀਂ ਹੈ। ਨੀਲੋਖੇੜੀ ਤੋਂ ਆਜ਼ਾਦ ਵਿਧਾਇਕ ਧਰਮਪਾਲ ਗੋਂਦਰ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦਾ ਸਮਰਥਨ ਕੀਤਾ, ਨੂੰ ਟਿਕਟ ਦਿੱਤੀ ਗਈ ਹੈ। ਸ਼ਾਹਬਾਦ ਤੋਂ ਵਿਧਾਇਕ ਰਾਮਕਰਨ ਕਾਲਾ, ਜੋ ਬੀਤੇ ਦਿਨੀਂ ਜਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਸਨ, ਨੂੰ ਵੀ ਟਿਕਟ ਦਿੱਤੀ ਗਈ ਹੈ। ਪਹਿਲਾਂ ਇਹ ਚਰਚਾ ਸੀ ਕਿ ਕਾਂਗਰਸ ’ਚ ਕੁਝ ਵਿਧਾਇਕਾਂ ਦੀ ਟਿਕਟ ਹੋਲਡ ’ਤੇ ਰੱਖੀ ਹੈ ਪਰ ਜਾਰੀ ਸੂਚੀ ’ਚ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕੇਸ ਦੀ ਸੁਣਵਾਈ ਦੌਰਾਨ ਵਕੀਲ ਨੂੰ ਆ ਗਿਆ ਹਾਰਟ ਅਟੈਕ, ਅਦਾਲਤ 'ਚ ਹੀ ਡਿੱਗੇ ਹੇਠਾਂ, ਹੋ ਗਈ ਮੌਤ

ਆਜ਼ਾਦ ਅਤੇ ਜਜਪਾ ਤੋਂ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਨੂੰ ਵੀ ਟਿਕਟ ਦਿੱਤੀ ਗਈ ਹੈ। ਇਸਰਾਨਾ ਤੋਂ ਵਿਧਾਇਕ ਬਲਬੀਰ ਵਾਲਮੀਕਿ ਨੂੰ ਟਿਕਟ ਨਹੀਂ ਮਿਲੀ। ਇਸ ਤੋਂ ਪਹਿਲਾਂ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਹੋਈ ਬੈਠਕ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਸੋਨੀਆ ਗਾਂਧੀ ਵੀ ਸ਼ਾਮਲ ਹੋਈ।

ਬੈਠਕ ’ਚ ਕਾਂਗਰਸ ਇੰਚਾਰਜ ਦੀਪਕ ਬਾਬਰੀਆ ਦੇ ਨਾਲ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਅਤੇ ਸੂਬਾ ਪ੍ਰਧਾਨ ਉਦੇਭਾਨ ਕੇਂਦਰੀ ਚੋਣ ਕਮੇਟੀ ਦੀ ਬੈਠਕ ’ਚ ਸ਼ਾਮਲ ਹੋਏ। ਇਥੇ ਜ਼ਿਕਰਯੋਗ ਹੈ ਕਿ ਪਹਿਲਾਂ ਟਿਕਟ ਕੱਟੇ ਜਾਣ ਦੇ ਖਦਸ਼ੇ ਕਾਰਨ ਨਵੀਂ ਦਿੱਲੀ ਸਥਿਤ ਕਾਂਗਰਸ ਦਫ਼ਤਰ ’ਚ ਸ਼ੁੱਕਰਵਾਰ ਨੂੰ ਪਾਰਟੀ ਵਰਕਰਾਂ ਨੇ ਪਾਰਟੀ ਇੰਚਾਰਜ ਦੀਪਕ ਬਾਬਰੀਆ ਦਾ ਘਿਰਾਓ ਕੀਤਾ। ਘਿਰਾਓ ਕਰਨ ਵਾਲਿਆਂ ’ਚ ਬਰਵਾਲਾ ਵਿਧਾਨ ਸਭਾ ਹਲਕੇ ਦੇ ਲੋਕ ਜ਼ਿਆਦਾ ਸਨ। ਓਧਰ, ਸ਼ੁੱਕਰਵਾਰ ਨੂੰ ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਐਕਸ ’ਤੇ ਪੋਸਟ ਕੀਤਾ, ‘ਅਸੀਂ ਹਰਿਆਣਾ ਦੇ ਹਿੱਤ ਲਈ ਵੱਡੇ ਦਿਲ ਨਾਲ, ਹਰ ਕੁਰਬਾਨੀ ਲਈ ਤਿਆਰ ਹਾਂ।’

ਇਹ ਵੀ ਪੜ੍ਹੋ- ਪੜ੍ਹਾਈ ਪੂਰੀ ਕਰ ਕੇ ਕੰਮ ਲੱਭ ਰਿਹਾ ਸੀ ਨੌਜਵਾਨ, ਬਦਮਾਸ਼ਾਂ ਨੇ ਸ਼ਰੇਆਮ ਦਿਲ 'ਚ ਚਾਕੂ ਉਤਾਰ ਕੇ ਕੀਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News