ਹਰਿਆਣਾ ਹਿੰਸਾ: CM ਖੱਟੜ ਨੇ ਕੇਂਦਰੀ ਬਲਾਂ ਦੀਆਂ 4 ਹੋਰ ਕੰਪਨੀਆਂ ਮੰਗੀਆਂ

Wednesday, Aug 02, 2023 - 05:12 PM (IST)

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬੁੱਧਵਾਰ ਨੂੰ ਸੂਬੇ 'ਚ ਫਿਰਕੂ ਹਿੰਸਾ ਦੇ ਮੱਦੇਨਜ਼ਰ ਕੇਂਦਰੀ ਬਲਾਂ ਦੀਆਂ ਚਾਰ ਹੋਰ ਕੰਪਨੀਆਂ ਦੀ ਮੰਗ ਕੀਤੀ ਅਤੇ ਕਿਹਾ ਕਿ ਨੂਹ 'ਚ ਇੰਡੀਅਨ ਰਿਜ਼ਰਵ ਬਟਾਲੀਅਨ (IRB) ਦੀ ਇਕ ਬਟਾਲੀਅਨ ਵੀ ਤਾਇਨਾਤ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ 'ਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਬਲਾਂ ਦੀਆਂ 20 ਕੰਪਨੀਆਂ ਪਹਿਲਾਂ ਹੀ ਹਰਿਆਣਾ 'ਚ ਤਾਇਨਾਤ ਹਨ, ਜਿਨ੍ਹਾਂ 'ਚੋਂ 14 ਨੂਹ 'ਚ, ਤਿੰਨ ਪਲਵਲ 'ਚ, 2 ਗੁਰੂਗ੍ਰਾਮ 'ਚ ਅਤੇ 1 ਫਰੀਦਾਬਾਦ 'ਚ ਤਾਇਨਾਤ ਹਨ। 

ਇਹ ਵੀ ਪੜ੍ਹੋਦਿੱਲੀ-UP ਤੱਕ ਨੂਹ ਹਿੰਸਾ ਦਾ ਸੇਕ, ਖ਼ੁਫੀਆ ਏਜੰਸੀਆਂ ਨੇ ਪੁਲਸ ਨੂੰ ਕੀਤਾ ਅਲਰਟ

ਖੱਟੜ ਨੇ ਕਿਹਾ ਕਿ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨੂਹ 'ਚ ਸੋਮਵਾਰ ਦੀ ਹਿੰਸਾ ਤੋਂ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 116 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 90 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 31 ਜੁਲਾਈ ਨੂੰ ਭੀੜ ਵਲੋਂ ਵਿਹਿਪ ਦੀ ਯਾਤਰਾ ਨੂੰ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਨੂਹ 'ਚ ਭੜਕੀ ਹਿੰਸਾ 'ਚ ਦੋ ਹੋਮ ਗਾਰਡਾਂ ਸਮੇਤ 6 ਲੋਕ ਮਾਰੇ ਗਏ ਹਨ। 

ਇਹ ਵੀ ਪੜ੍ਹੋ- ਨੂਹ ਹਿੰਸਾ 'ਤੇ ਸੁਪਰੀਮ ਕੋਰਟ ਦਾ ਕੇਂਦਰ ਨੂੰ ਸਖ਼ਤ ਨਿਰਦੇਸ਼- ਨਾ ਹਿੰਸਾ ਹੋਵੇ ਤੇ ਨਾ ਹੀ ਕੋਈ ਦੇਵੇ ਨਫ਼ਰਤੀ ਭਾਸ਼ਣ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News