ਸਫ਼ਾਰੀ ਪ੍ਰਾਜੈਕਟ ਨਾਲ ਸੈਰ-ਸਪਾਟਾ ਹੱਬ ਬਣੇਗਾ ਹਰਿਆਣਾ : ਮਨੋਹਰ ਖੱਟੜ

Wednesday, May 25, 2022 - 04:10 PM (IST)

ਸਫ਼ਾਰੀ ਪ੍ਰਾਜੈਕਟ ਨਾਲ ਸੈਰ-ਸਪਾਟਾ ਹੱਬ ਬਣੇਗਾ ਹਰਿਆਣਾ : ਮਨੋਹਰ ਖੱਟੜ

ਹਰਿਆਣਾ/ਨਵੀਂ ਦਿੱਲੀ (ਵਾਰਤਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਅਰਾਵਲੀ ਸਫ਼ਾਰੀ ਪ੍ਰਾਜੈਕਟ ਲਈ ਜ਼ਮੀਨ ਚਿੰਨ੍ਹਿਤ ਕਰ ਲਈ ਗਈ ਹੈ ਅਤੇ ਹਰਿਆਣਾ ਨੂੰ ਸੈਰ-ਸਪਾਟਾ ਹੱਬ ਦੇ ਰੂਪ 'ਚ ਵਿਕਸਿਤ ਕਰਨ ਲਈ ਇਹ ਪ੍ਰਾਜੈਕਟ ਮਹੱਤਵਪੂਰਨ ਭੂਮਿਕਾ ਨਿਭਾਏਗਾ। ਮਨੋਹਰ ਲਾਲ ਨੇ ਬੁੱਧਵਾਰ ਨੂੰ ਇੱਥੇ ਕੇਂਦਰੀ ਜੰਗਲਾਤ, ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ 10,000 ਏਕੜ ਵਿਚ ਬਣਨ ਵਾਲੇ ਅਰਾਵਲੀ ਸਫ਼ਾਰੀ ਪਾਰਕ ਪ੍ਰਾਜੈਕਟ ਨੂੰ ਵਿਸ਼ਵ ਪੱਧਰੀ ਪਛਾਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ED ਦੀ ਪੁੱਛਗਿੱਛ ’ਚ ਭਾਣਜੇ ਨੇ ਕੀਤਾ ਖੁਲਾਸਾ, ਕਰਾਚੀ ’ਚ ਹੀ ਹੈ ਅੰਡਰਵਰਲਡ ਡੌਨ ਦਾਊਦ ਇਬਰਾਹਿਮ

ਉਨ੍ਹਾਂ ਦੱਸਿਆ ਕਿ ਸ਼੍ਰੀ ਯਾਦਵ ਨਾਲ ਮੁਲਾਕਾਤ ਦੌਰਾਨ ਅਰਾਵਲੀ ਸਫ਼ਾਰੀ ਪਾਰਕ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਉਣ ਬਾਰੇ ਡੂੰਘਾਈ ਨਾਲ ਚਰਚਾ ਹੋਈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਅਰਾਵਲੀ ਖੇਤਰ ਦੀ ਬਹਾਲੀ ਅਤੇ ਸੰਭਾਲ ਲਈ ਹਰਿਆਣਾ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਬੈਠਕ ਵਿਚ ਅਰਾਵਲੀ ਸਫ਼ਾਰੀ ਪਾਰਕ ਦੀ ਸਥਾਪਨਾ ਦੇ ਉਦੇਸ਼ਾਂ, ਫਾਰਮੈਟ, ਉਪਯੋਗਤਾ ਅਤੇ ਹੋਰ ਨੁਕਤਿਆਂ 'ਤੇ ਵੀ ਚਰਚਾ ਕੀਤੀ ਗਈ। ਕੇਂਦਰੀ ਮੰਤਰੀ ਨੇ ਇਸ ਪ੍ਰਾਜੈਕਟ 'ਚ ਹਰਿਆਣਵੀ ਖੇਤਰੀ ਸੱਭਿਆਚਾਰਕ ਪਛਾਣ ਨੂੰ ਸ਼ਾਮਲ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਅਰਾਵਲੀ ਸਫ਼ਾਰੀ ਨੂੰ ਵਿਸ਼ਵ ਪੱਧਰੀ ਮਾਨਤਾ ਦਿਵਾਉਣ ਲਈ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚ ਸਥਾਪਿਤ ਵਿਸ਼ਵ ਪੱਧਰੀ ਸਫ਼ਾਰੀ ਪਾਰਕਾਂ ਦਾ ਦੌਰਾ ਵੀ ਕੀਤਾ ਜਾਵੇਗਾ। ਬੈਠਕ 'ਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ ਉਮਾਸ਼ੰਕਰ, ਰਾਜ ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਐੱਮ.ਡੀ. ਸਿਨਹਾ ਅਤੇ ਸੀਨੀਅਰ ਕੇਂਦਰੀ ਅਧਿਕਾਰੀਆਂ ਨੇ ਹਿੱਸਾ ਲਿਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News