ਹਰਿਆਣਾ ਨੇ 5 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Sunday, Apr 03, 2022 - 02:52 PM (IST)

ਹਰਿਆਣਾ ਨੇ 5 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਹਰਿਆਣਾ- ਹਰਿਆਣਾ ਕੈਬਨਿਟ ਦੀ ਅੱਜ ਯਾਨੀ ਐਤਵਾਰ ਨੂੰ ਇਕ ਬੈਠਕ ਹੋਈ, ਜਿਸ 'ਚ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ 5 ਅਪ੍ਰੈਲ ਨੂੰ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਚੰਡੀਗੜ੍ਹ ਨੂੰ ਲੈ ਕੇ ਪ੍ਰਸਤਾਵ ਪਾਸ ਕੀਤੇ ਜਾਣ ਦੇ ਮੱਦੇਨਜ਼ਰ ਅਚਾਨਕ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਬੈਠਕ ਮੁੱਖ ਮੰਤਰੀ ਦੇ ਘਰ ਹੋਈ, ਜਿਸ ਦੀ ਪ੍ਰਧਾਨ ਮੰਤਰੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੀਤੀ। ਬੈਠਕ 'ਚ ਕਈ ਮੰਤਰੀ ਵੀਡੀਓ ਕਾਨਫਰੈਂਸ ਦੇ ਮਾਧਿਅਮ ਨਾਲ ਜੁੜੇ। ਮੰਤਰੀ ਮੰਡਲ ਦੀ ਬੈਠਕ 'ਚ ਫ਼ੈਸਲਾ ਕੀਤਾ ਗਿਆ ਹੈ ਕਿ 5 ਅਪ੍ਰੈਲ ਨੂੰ ਸਵੇਰੇ 11 ਵਜੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ।

ਇਹ ਵੀ ਪੜ੍ਹੋ : ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਹਰਿਆਣਾ ਦੇ ਲੋਕਾਂ ਤੋਂ ਮੰਗਣੀ ਚਾਹੀਦੀ ਹੈ ਮੁਆਫ਼ੀ : ਮਨੋਹਰ ਖੱਟੜ

ਦੱਸਣਯੋਗ ਹੈ ਕਿ ਇਕ ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਇਹ ਵਿਸ਼ੇਸ਼ ਸੈਸ਼ਨ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ 'ਚ ਕੇਂਦਰੀ ਸੇਵਾ ਕਾਨੂੰਨ ਲਾਗੂ ਕੀਤੇ ਜਾਣ ਦੇ ਮੱਦੇਨਜ਼ਰ ਬੁਲਾਇਆ ਗਿਆ ਸੀ। ਇਸ 'ਚ ਪ੍ਰਸਤਾਵ ਪਾਸ ਕਰ ਕੇ ਚੰਡੀਗੜ੍ਹ 'ਤੇ ਹੱਕ ਜਤਾਉਂਦੇ ਹੋਏ ਇਸ ਨੂੰ ਪੰਜਾਬ ਨੂੰ ਸੌਂਪਣ ਅਤੇ ਕੇਂਦਰੀ ਸੇਵਾ ਕਾਨੂੰਨ ਇੱਥੇ ਲਾਗੂ ਨਹੀਂ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ। ਹਰਿਆਣਾ ਦੇ ਮੁੱਖ ਮੰਤਰੀ ਖੱਟੜ ਸਮੇਤ ਸਾਰੇ ਦਲਾਂ ਦੇ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ 'ਚ ਚੰਡੀਗੜ੍ਹ ਨੂੰ ਲੈ ਕੇ ਪਾਸ ਕੀਤੇ ਗਏ ਪ੍ਰਸਤਾਵ ਦਾ ਵਿਰੋਧ ਕੀਤਾ। ਖੱਟੜ ਅਤੇ ਹੋਰ ਨੇਤਾਵਾਂ ਨੇ ਸਤਲੁਜ ਯੁਮਨਾ ਸੰਪਰਕ ਨਹਿਰ (ਐੱਸ.ਵਾਈ.ਐੱਲ.) ਦਾ ਮਾਮਲਾ ਵੀ ਚੁਕਿਆ। ਦੱਸਿਆ ਜਾ ਰਿਹਾ ਹੈ ਕਿ ਇਸ ਵਿਸ਼ੇਸ਼ ਸੈਸ਼ਨ 'ਚ ਚੰਡੀਗੜ੍ਹ ਸਬੰਧੀ ਮਤਾ ਪਾਸ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਹਰਿਆਣਾ ਨੂੰ ਐਸ.ਵਾਈ.ਐਲ. ਨਹਿਰ ਦਾ ਪਾਣੀ ਨਾ ਮਿਲਣ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ ਹੈ ਅਤੇ ਇਸ ਸਬੰਧੀ ਮਤਾ ਪਾਸ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਹਿੰਦੀ ਭਾਸ਼ਾ ਬੋਲਣ ਵਾਲੇ ਖੇਤਰਾਂ ਨੂੰ ਵੀ ਹਰਿਆਣਾ ਨੂੰ ਟਰਾਂਸਫਰ ਕਰਨ ਬਾਰੇ ਵੀ ਪ੍ਰਸਤਾਵ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News