ਹਰਿਆਣਾ 'ਚ ਅੰਮ੍ਰਿਤਪਾਲ ਤੇ ਉਸ ਦੇ ਸਾਥੀ ਨੂੰ ਪਨਾਹ ਦੇਣ ਵਾਲੀ ਔਰਤ ਗ੍ਰਿਫ਼ਤਾਰ: ਪੁਲਸ
03/23/2023 4:33:31 PM

ਚੰਡੀਗੜ੍ਹ (ਬਿਊਰੋ)- ਹਰਿਆਣਾ ਪੁਲਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਾਪਲਪ੍ਰੀਤ ਸਿੰਘ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਚ ਆਪਣੇ ਘਰ 'ਚ ਪਨਾਹ ਦਿੱਤੀ ਸੀ। ਕੁਰੂਕਸ਼ੇਤਰ ਦੇ ਪੁਲਸ ਸੁਪਰਡੈਂਟ ਸੁਰਿੰਦਰ ਸਿੰਘ ਭੋਰੀਆ ਨੇ ਫ਼ੋਨ 'ਤੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਔਰਤ ਬਲਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੇ ਐਤਵਾਰ ਨੂੰ ਸ਼ਾਹਬਾਦ ਵਿਚ ਅੰਮ੍ਰਿਤਪਾਲ ਅਤੇ ਉਸਦੇ ਸਾਥੀ ਪਾਪਲਪ੍ਰੀਤ ਸਿੰਘ ਨੂੰ ਪਨਾਹ ਦਿੱਤੀ ਸੀ। ਔਰਤ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹਰਿਆਣਾ ਦੇ ਇਸ ਘਰ 'ਚ ਲਈ 2 ਦਿਨ ਪਨਾਹ
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕ, ਜਿਨ੍ਹਾਂ ਵਿਚੋਂ ਕੁਝ ਨੇ ਤਲਵਾਰਾਂ ਅਤੇ ਬੰਦੂਕਾਂ ਲਹਿਰਾਈਆਂ ਤੇ ਬੈਰੀਕੇਡ ਤੋੜ ਦਿੱਤੇ ਸਨ। ਸਮਰਥਕ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਅਜਨਾਲਾ ਥਾਣੇ ਵਿਚ ਦਾਖ਼ਲ ਹੋ ਗਏ ਸਨ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿਚੋਂ ਇਕ ਦੀ ਰਿਹਾਈ ਲਈ ਪੁਲਸ ਨਾਲ ਭਿੜ ਗਏ ਸਨ। ਪਿਛਲੇ ਹਫ਼ਤੇ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸੰਗਠਨ 'ਵਾਰਿਸ ਪੰਜਾਬ ਦੇ' ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਸੀ। ਹਾਲਾਂਕਿ ਅੰਮ੍ਰਿਤਪਾਲ ਸਿੰਘ ਪੁਲਸ ਨੂੰ ਚਕਮਾ ਕੇ ਫਰਾਰ ਹੋਣ 'ਚ ਸਫ਼ਲ ਰਿਹਾ।
ਇਹ ਵੀ ਪੜ੍ਹੋ- Amritpal Singh 'ਤੇ ਲੱਗਾ NSA ਆਖ਼ਰ ਕੀ ਹੈ ? ਇਕ Click 'ਚ ਜਾਣੋ ਸਭ ਕੁਝ...
ਅੰਮ੍ਰਿਤਪਾਲ 'ਤੇ ਲੱਗ ਚੁੱਕਾ ਹੈ NSA
ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਮੇਤ ਗੁਆਂਢੀ ਸੂਬਿਆਂ 'ਚ ਅਲਰਟ ਜਾਰੀ ਹੈ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ 'ਤੇ ਨੈਸ਼ਨਲ ਸਕਿਓਰਿਟੀ ਐਕਟ (NSA) ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਇਸ ਦੀ ਜਾਣਕਾਰੀ ਪੰਜਾਬ ਹਰਿਆਣਾ ਹਾਈਕੋਰਟ ਨੂੰ ਦਿੱਤੀ ਸੀ।