ਦੂਜਾ ਵਿਆਹ ਕਰਨ ''ਤੇ ਇਤਰਾਜ਼ ਜਤਾਇਆ ਤਾਂ ਪਤੀ ਨੇ ਦਿੱਤਾ ਤਿੰਨ ਤਲਾਕ

09/17/2019 12:38:26 PM

ਚੰਡੀਗੜ੍ਹ—ਹਰਿਆਣਾ ਦੇ ਮੇਵਾਤ ਜ਼ਿਲੇ 'ਚ ਇੱਕ ਔਰਤ ਨੂੰ ਤਿੰਨ ਤਲਾਕ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਔਰਤ ਨੇ ਆਪਣੇ ਪਤੀ ਦੇ ਦੂਜੇ ਵਿਆਹ ਦਾ ਵਿਰੋਧ ਕੀਤਾ ਤਾਂ ਇਸ ਗੱਲ ਨੂੰ ਲੈ ਕੇ ਪਤੀ ਨੇ ਤਿੰਨ ਤਲਾਕ ਦੇ ਦਿੱਤਾ। ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀ ਪਤੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ਪਰ ਹੁਣ ਤੱਕ ਉਸ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

ਪੀੜਤਾ ਨੇ ਜਾਣਕਾਰੀ ਦਿੱਤੀ ਸੀ ਕਿ ਉਸ ਦਾ ਵਿਆਹ 5 ਸਾਲਾ ਪਹਿਲਾਂ ਮੇਵਾਤ ਜ਼ਿਲੇ ਦੇ ਨੂੰਹ ਇਲਾਕੇ 'ਚ ਰਹਿਣ ਵਾਲੇ ਨਿਜ਼ਾਮ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਪਤੀ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ, ਜਿਸ ਨੂੰ ਲੈ ਕੇ ਉਸ ਦੇ ਪਰਿਵਾਰ ਵੱਲੋਂ ਕਈ ਵਾਰ ਪੰਚਾਇਤ ਬੁਲਾ ਕੇ ਸਮਝਾਇਆ ਗਿਆ ਪਰ ਇਸ ਦੇ ਬਾਵਜੂਦ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਇਆ।

ਪੀੜਤਾ ਨੇ ਇਹ ਵੀ ਦੱਸਿਆ ਕਿ ਪਤੀ ਨੇ ਦੂਜਾ ਵਿਆਹ ਕਰ ਲੈਣ ਤੋਂ ਬਾਅਦ ਜਦੋਂ ਉਸ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਪਤੀ ਨੇ ਇਸ ਗੱਲ 'ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੀੜਤਾਂ ਨੇ ਇਹ ਸਾਰੀ ਗੱਲ ਆਪਣੇ ਭਰਾ ਨੂੰ ਦੱਸੀ। ਜਿਸ ਤੋਂ ਬਾਅਦ ਪੀੜਤਾਂ ਦਾ ਭਰਾ ਸਹੁਰੇ ਘਰ ਪਹੁੰਚਿਆ ਤਾਂ ਪਤੀ ਨੇ ਉਸ ਦੇ ਸਾਹਮਣੇ ਹੀ ਉਸ ਨੂੰ ਤਿੰਨ ਵਾਰ ਤਲਾਕ ਕਹਿ ਕੇ ਘਰੋਂ ਬਾਹਰ ਕੱਢ ਦਿੱਤਾ।


Iqbalkaur

Content Editor

Related News