ਹਾਥਰਸ ਮਾਣਹਾਨੀ ਮਾਮਲਾ : ਰਾਹੁਲ ਗਾਂਧੀ ਨੇ ਅਦਾਲਤ ’ਚ ਦਾਖ਼ਲ ਕੀਤਾ ਜਵਾਬ, 7 ਦਸੰਬਰ ਨੂੰ ਅਗਲੀ ਸੁਣਵਾਈ

Saturday, Nov 14, 2026 - 09:07 AM (IST)

ਹਾਥਰਸ ਮਾਣਹਾਨੀ ਮਾਮਲਾ : ਰਾਹੁਲ ਗਾਂਧੀ ਨੇ ਅਦਾਲਤ ’ਚ ਦਾਖ਼ਲ ਕੀਤਾ ਜਵਾਬ, 7 ਦਸੰਬਰ ਨੂੰ ਅਗਲੀ ਸੁਣਵਾਈ

ਹਾਥਰਸ (ਏਜੰਸੀ) - ਉੱਤਰ ਪ੍ਰਦੇਸ਼ ਦੇ ਹਾਥਰਸ ਦੇ ਚਰਚਿਤ ਬੂਲਗੜ੍ਹੀ ਮਾਮਲੇ ਨਾਲ ਜੁੜੇ ਮਾਣਹਾਨੀ ਕੇਸ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਅਦਾਲਤ ਵਿਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 7 ਦਸੰਬਰ ਦੀ ਤਰੀਕ ਤੈਅ ਕੀਤੀ ਹੈ। ਸ਼ਿਕਾਇਤਕਰਤਾ ਪੱਖ ਦੇ ਵਕੀਲ ਮੁੰਨਾ ਸਿੰਘ ਪੁੰਢੀਰ ਨੇ ਦੱਸਿਆ ਕਿ ਸਬੰਧਤ ਜੱਜ ਦੇ ਛੁੱਟੀ ’ਤੇ ਹੋਣ ਕਾਰਨ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਹੋ ਸਕੀ ਪਰ ਰਾਹੁਲ ਗਾਂਧੀ ਵੱਲੋਂ ਨੋਟਿਸ ਦਾ ਜਵਾਬ ਦਾਖ਼ਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਇਸ ਦਿਨ ਜੇਲ੍ਹ 'ਚੋਂ ਬਾਹਰ ਆ ਸਕਦੇ ਨੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਸਸਕਾਰ ਲਈ ਤੈਅ ਹੋਈ ਤਾਰੀਖ

ਇਹ ਮਾਮਲਾ ਬੂਲਗੜ੍ਹੀ ਕਾਂਡ ਵਿਚ ਜਬਰ-ਜ਼ਨਾਹ ਦੇ ਦੋਸ਼ਾਂ ਤੋਂ ਬਰੀ ਹੋਏ ਰਵੀ, ਰਾਮ ਕੁਮਾਰ ਉਰਫ਼ ਰਾਮੂ ਅਤੇ ਲਵਕੁਸ਼ ਵੱਲੋਂ ਦਾਇਰ ਕੀਤਾ ਗਿਆ ਹੈ। ਦੋਸ਼ ਹੈ ਕਿ ਰਾਹੁਲ ਗਾਂਧੀ ਨੇ 12 ਦਸੰਬਰ 2024 ਨੂੰ ਪਿੰਡ ਪਹੁੰਚ ਕੇ ਅਜਿਹੀ ਟਿੱਪਣੀ ਕੀਤੀ ਸੀ, ਜਿਸ ਨਾਲ ਤਿੰਨਾਂ ਨੌਜਵਾਨਾਂ ਦੀ ਮਾਣਹਾਨੀ ਹੋਈ। ਤਿੰਨਾਂ ਨੇ ਹਰੇਕ ਲਈ 50 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ ਡੇਢ ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ 13 ਮਈ ਨੂੰ ਐੱਮ. ਪੀ.-ਐੱਮ. ਐੱਲ. ਏ. ਅਦਾਲਤ ਨੇ ਰਾਹੁਲ ਗਾਂਧੀ ਖ਼ਿਲਾਫ ਮੁਕੱਦਮਾ ਖ਼ਾਰਿਜ ਕਰ ਦਿੱਤਾ ਸੀ। ਰਿਵੀਜ਼ਨ ਪਟੀਸ਼ਨ ਸਵੀਕਾਰ ਹੋਣ ਤੋਂ ਬਾਅਦ ਹੁਣ ਮਾਮਲੇ ਦੀ ਸੁਣਵਾਈ ਵਧੀਕ ਜ਼ਿਲਾ ਜੱਜ ਦੀ ਅਦਾਲਤ ਵਿਚ ਹੋ ਰਹੀ ਹੈ।

ਇਹ ਵੀ ਪੜ੍ਹੋ: CM ਵਿਜੇ ਦੀ ਸੁਰੱਖਿਆ ’ਚ ਸੰਨ੍ਹ! ਪੁਲਸ ਦਾ ਘੇਰਾ ਤੋੜ ਉਨ੍ਹਾਂ ਕੋਲ ਪੁੱਜਾ ਅਣਪਛਾਤਾ ਵਿਅਕਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News