ਹਾਥਰਸ ਸਤਿਸੰਗ ਹਾਦਸੇ ''ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ ਰਾਹੁਲ ਗਾਂਧੀ, ਮਦਦ ਦਾ ਦਿੱਤਾ ਭਰੋਸਾ

07/05/2024 9:51:45 AM

ਅਲੀਗੜ੍ਹ- ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਯਾਨੀ ਕਿ ਅੱਜ ਹਾਥਰਸ ਭਾਜੜ 'ਚ ਜਾਨ ਗੁਆਉਣ ਵਾਲੇ ਪੀੜਤਾਂ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ। ਦਿੱਲੀ ਤੋਂ ਸੜਕ ਮਾਰਗ ਜ਼ਰੀਏ ਰਾਹੁਲ ਕਰੀਬ 7 ਵਜੇ ਅਲੀਗੜ੍ਹ ਦੇ ਪਿਲਖਨਾ ਪਹੁੰਚੇ। ਇੱਥੇ ਉਨ੍ਹਾਂ ਨੇ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਹੁਲ ਹਾਥਰਸ ਦੇ ਨਵੀਪੁਰ ਖੁਰਦ ਕੋਲ ਵਿਭਵ ਨਗਰ ਸਥਿਤ ਗ੍ਰੀਨ ਪਾਰਕ ਪਹੁੰਚੇ, ਜਿੱਥੇ ਉਨ੍ਹਾਂ ਨੇ ਹਾਥਰਸ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਕਾਂਗਰਸ ਦੀ ਸੂਬਾਈ ਇਕਾਈ ਦੇ ਪ੍ਰਧਾਨ ਅਜੇ ਰਾਏ, ਪਾਰਟੀ ਦੀ ਪ੍ਰਦੇਸ਼ ਇਕਾਈ ਦੇ ਮੁਖੀ ਅਵਿਨਾਸ਼ ਪਾਂਡੇ, ਪਾਰਟੀ ਬੁਲਾਰੇ ਸੁਪ੍ਰਿਆ ਸ਼੍ਰੀਨੇਤ ਅਤੇ ਹੋਰ ਅਹੁਦਾ ਅਧਿਕਾਰੀ ਵੀ ਸ਼ਾਮਲ ਹਨ।

ਜਦੋਂ ਇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੋਨੂੰ ਨੂੰ ਪੱਤਰਕਾਰਾਂ ਨੇ ਪੁੱਛਿਆ ਕਿ ਰਾਹੁਲ ਗਾਂਧੀ ਨੇ ਉਸ ਨਾਲ ਕੀ ਗੱਲਬਾਤ ਕੀਤੀ ਹੈ ਤਾਂ ਉਸ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਾਨੂੰ ਪੁੱਛਿਆ ਕਿ ਇਹ ਘਟਨਾ ਕਿਵੇਂ ਵਾਪਰੀ? ਤੁਹਾਡੇ ਪਰਿਵਾਰ ਦੇ ਕਿੰਨੇ ਲੋਕ ਮਾਰੇ ਗਏ ਹਨ? ਉਨ੍ਹਾਂ ਇਹ ਵੀ ਕਿਹਾ ਕਿ ਉਹ (ਸਾਡੀ) ਮਦਦ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ ਅਤੇ ਸਰਕਾਰ ਨਾਲ ਗੱਲ ਕਰਨਗੇ ਕਿਉਂਕਿ ਉਨ੍ਹਾਂ ਦੀ ਪਾਰਟੀ (ਕਾਂਗਰਸ) ਸੱਤਾ ਵਿੱਚ ਨਹੀਂ ਹੈ। ਇਕ ਹੋਰ ਔਰਤ ਜਿਸ ਨੇ ਆਪਣੀ ਭਰਜਾਈ ਨੂੰ ਗੁਆ ਦਿੱਤਾ, ਨੇ ਪੱਤਰਕਾਰਾਂ ਨੂੰ ਕਿਹਾ ਕਿ ਰਾਹੁਲ ਗਾਂਧੀ ਨੇ ਸਾਨੂੰ ਕਿਹਾ ਕਿ ਕਾਂਗਰਸ ਪਾਰਟੀ ਸਾਡੀ ਮਦਦ ਕਰੇਗੀ ਅਤੇ ਸਾਨੂੰ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਾਨੂੰ ਇਹ ਵੀ ਪੁੱਛਿਆ ਕਿ ਇਹ ਘਟਨਾ ਕਿਵੇਂ ਵਾਪਰੀ। ਉੱਤਰ ਪ੍ਰਦੇਸ਼ ਸਰਕਾਰ ਨੇ ਹਾਥਰਸ ਭਾਜੜ ਦੀ ਘਟਨਾ ਦੀ ਸੰਭਾਵਨਾ ਦੀ ਜਾਂਚ ਕਰਨ ਲਈ ਇਕ ਸੇਵਾਮੁਕਤ ਹਾਈ ਕੋਰਟ ਦੇ ਜੱਜ ਦੀ ਅਗਵਾਈ 'ਚ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਸੀ। ਦੱਸ ਦੇਈਏ ਕਿ ਭੋਲੇ ਬਾਬਾ ਦੇ ਸਤਿਸੰਗ 'ਚ ਭਾਜੜ 'ਚ 121 ਲੋਕਾਂ ਦੀ ਮੌਤ ਹੋ ਗਈ ਸੀ।

ਪੁਲਸ ਮੁਤਾਬਕ 2 ਜੁਲਾਈ ਨੂੰ ਭਾਜੜ ਦੀ ਘਟਨਾ ਵਿਚ ਜਾਨ ਗੁਆਉਣ ਵਾਲੇ 121 ਲੋਕਾਂ ਵਿਚੋਂ 17 ਅਲੀਗੜ੍ਹ ਤੋਂ ਸਨ ਅਤੇ 19 ਲੋਕ ਹਾਥਰਸ ਤੋਂ ਸਨ। ਹਾਥਰਸ ਭਾਜੜ ਮਾਮਲੇ ਵਿਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਹੁਣ ਤੱਕ ਇਸ ਘਟਨਾ ਵਿਚ ਆਯੋਜਨ ਕਮੇਟੀ ਨਾਲ ਜੁੜੇ ਸੇਵਾਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉੱਥੇ ਹੀ ਇਸ ਘਟਨਾ ਦੇ ਮੁੱਖ ਆਯੋਜਕ ਮੁੱਖ ਸੇਵਾਦਾਰ ਦੀ ਗ੍ਰਿਫ਼ਤਾਰੀ 'ਤੇ ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਗ੍ਰਿਫ਼ਤਾਰ ਲੋਕਾਂ ਨੇ ਦੱਸਿਆ ਕਿ ਸੇਵਾਦਾਰ ਦੇ ਰੂਪ ਵਿਚ ਕੰਮ ਕਰਦੇ ਹਨ, ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਹਨ। ਆਈ. ਜੀ. ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ 121 ਹੈ। ਸਾਰੀਆਂ ਲਾਸ਼ਾਂ ਦੀ ਪਛਾਣ ਹੋ ਗਈ ਹੈ ਅਤੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। 
 


Tanu

Content Editor

Related News