ਮਹਿਬੂਬਾ ਦਾ ਦੋਸ਼- ਰਾਸ਼ਟਰਪਤੀ ਦੇ ਦੌਰੇ ਕਾਰਨ ਘਰੋਂ ਨਿਕਲਣ ਤੋਂ ਰੋਕਿਆ ਗਿਆ
Wednesday, Oct 11, 2023 - 02:37 PM (IST)
ਸ਼੍ਰੀਨਗਰ (ਭਾਸ਼ਾ)- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜੰਮੂ ਕਸ਼ਮੀਰ ਦੇ ਦੌਰੇ ਦੇ ਮੱਦੇਨਜ਼ਰ ਆਪਣੇ ਘਰੋਂ ਬਾਹਰ ਨਿਕਲਣ ਤੋਂ ਰੋਕ ਦਿੱਤਾ ਗਿਆ। ਰਾਸ਼ਟਰਪਤੀ ਮੁਰਮੂ ਕੇਂਦਰ ਸ਼ਾਸਿਤ ਪ੍ਰਦੇਸ਼ ਦੇ 2 ਦਿਨਾ ਦੌਰੇ 'ਤੇ ਬੁੱਧਵਾਰ ਨੂੰ ਸ਼੍ਰੀਨਗਰ ਪਹੁੰਚੀ ਅਤੇ ਇਸ ਦੌਰਾਨ ਉਹ ਕਸ਼ਮੀਰ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ 'ਚ ਹਿੱਸਾ ਲਵੇਗੀ। ਜੰਮੂ ਕਸ਼ਮੀਰ ਰਾਜ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਮੁਰਮੂ ਦੇ ਦੌਰੇ ਕਾਰਨ ਸ਼ਹਿਰ ਦੇ ਬਾਹਰੀ ਖਿੰਬਰ ਇਲਾਕੇ 'ਚ ਆਪਣੇ ਦੋਸ਼ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਗਿਆ।
ਮਹਿਬੂਬਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਇਹ ਜਾਣ ਕੇ ਹੈਰਾਨ ਹਾਂ ਕਿ ਮੈਂ ਆਪਣੇ ਪਾਰਟੀ ਦਫ਼ਤਰ ਜਾਣ ਲਈ ਘਰੋਂ ਬਾਹਰ ਤੱਕ ਨਹੀਂ ਨਿਕਲ ਸਕਦੀ, ਕਿਉਂਕਿ ਰਾਸ਼ਟਰਪਤੀ ਅੱਜ ਸ਼੍ਰੀਨਗਰ ਦਾ ਦੌਰਾ ਕਰ ਰਹੀ ਹੈ। ਆਵਾਜਾਈ ਦਾ ਅਧਿਕਾਰ ਕਦੇ ਵੀ ਅਚਾਨਕ ਖੋਹ ਲਿਆ ਜਾਂਦਾ ਹੈ।'' ਰਾਸ਼ਟਰਪਤੀ ਦੇ ਇਸ ਦੌਰੇ ਦੇ ਮੱਦੇਨਜ਼ਰ ਸ਼੍ਰੀਨਗਰ ਅਤੇ ਨੇੜੇ-ਤੇੜੇ ਦੇ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਸਮੇਤ ਸੁਰੱਖਿਆ ਫ਼ੋਰਸਾਂ ਨੂੰ ਕਸ਼ਮੀਰ ਯੂਨੀਵਰਸਿਟੀ ਅਤੇ ਉਸ ਦੇ ਨੇੜੇ-ਤੇੜੇ ਤਾਇਨਾਤ ਕੀਤਾ ਗਿਆ ਹੈ। ਸ਼ਹਿਰ 'ਚ ਨਿਗਰਾਨੀ ਲਈ ਡਰੋਨ ਅਤੇ ਸੀ.ਸੀ.ਟੀ.ਵੀ. ਕੈਮਰਿਆ ਵਰਗੇ ਆਧੁਨਿਕ ਉਪਕਰਣਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8