AAP ਜਾਂ ਭਾਜਪਾ? ਜਾਣੋ ਕਿਸ ਪਾਰਟੀ ਦਾ ਪੱਲਾ ਫੜਨਗੇ ਹਾਰਦਿਕ ਪਟੇਲ

Thursday, May 19, 2022 - 03:16 PM (IST)

ਅਹਿਮਦਾਬਾਦ– ਕਾਂਗਰਸ ਤੋਂ ਅਸਤੀਫ਼ਾ ਦੇਣ ਦੇ ਇਕ ਦਿਨ ਬਾਅਦ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਵੀਰਵਾਰ ਨੂੰ ਭਾਜਪਾ ਜਾਂ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਲ ਹੋਣ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਜਾਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੋਈ ਫ਼ੈਸਲਾ ਨਹੀਂ ਲਿਆ ਹੈ। ਪਟੇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦਾ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਪਾਰਟੀ ਦੇ ਨੇਤਾ ਗੁਜਰਾਤੀ ਲੋਕਾਂ ਨਾਲ ਪੱਖਪਾਤ ਕਰਦੇ ਹਨ। 

ਇਹ ਵੀ ਪੜ੍ਹੋ- ਗੁਜਰਾਤ: ਕਾਂਗਰਸ ਨੂੰ ਵੱਡਾ ਝਟਕਾ, ਹਾਰਦਿਕ ਪਟੇਲ ਨੇ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਗੁਜਰਾਤ ’ਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਹਾਰਦਿਕ ਪਟੇਲ ਨੇ ਬੁੱਧਵਾਰ ਨੂੰ ਇਹ ਆਖਦੇ ਹੋਏ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦਾ ਧਿਆਨ ਆਪਣੇ ਮੋਬਾਇਲ ਫੋਨ ’ਚ ਲੱਗਾ ਰਹਿੰਦਾ ਹੈ। ਗੁਜਰਾਤ ਕਾਂਗਰਸ ਦੇ ਆਗੂ ਉਨ੍ਹਾਂ ਲਈ ਚਿਕਨ ਸੈਂਡਵਿਚ ਦਾ ਪ੍ਰਬੰਧ ਕਰਨ ’ਚ ਲੱਗੇ ਰਹਿੰਦੇ ਹਨ। ਇਹ ਪੁੱਛੇ ਜਾਣ ’ਤੇ ਕਿ ਕੀ ਉਹ ਭਾਜਪਾ ਜਾਂ ‘ਆਪ’ ’ਚ ਸ਼ਾਮਲ ਹੋ ਸਕਦੇ ਹਨ, ਪਟੇਲ ਨੇ ਉੱਤਰ ਦਿੱਤਾ ਕਿ ਮੈਂ ਅਜੇ ਤੱਕ ਕਿਸੇ ਸਿਆਸੀ ਪਾਰਟੀ ’ਚ ਸ਼ਾਮਲ ਹੋਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਹੈ, ਚਾਹੇ ਉਹ ਭਾਜਪਾ ਹੋਵੇ ਜਾਂ ‘ਆਪ’। ਪਟੇਲ ਨੇ ਕਿਹਾ ਕਿ ਗੁਜਰਾਤ ਕਾਂਗਰਸ ’ਚ ਜਾਤੀ ਸਿਆਸਤ ਬਹੁਤ ਜ਼ਿਆਦਾ ਹੈ। ਮੈਂ ਪਾਰਟੀ ’ਚ 3 ਸਾਲ ਬਰਬਾਦ ਕੀਤੇ। ਦੱਸ ਦੇਈਏ ਕਿ ਪਟੇਲ ਨੂੰ ਜੁਲਾਈ 2020 ’ਚ ਗੁਜਰਾਤ ਪ੍ਰਦੇਸ਼ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ।


Tanu

Content Editor

Related News